ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੁਲਿਸ ਨੇ ਆਈਸ ਡਰੱਗ ਸਣੇ ਕੀਤਾ ਗ੍ਰਿਫਤਾਰ

ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਪੁਲਿਸ ਨੇ ਆਈਸ ਡਰੱਗ ਸਣੇ ਗ੍ਰਿਫ਼ਤਾਰ ਕੀਤਾ ਹੈ। ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਨੇੜੇ ਨਾਕੇ ਕੋਲ ਹਰਪ੍ਰੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਸਿੰਘ ਕੋਲੋਂ ਤਕਰੀਬਨ 5 ਗ੍ਰਾਮ ਆਈਸ ਡਰੱਗ ਬਰਾਮਦ ਹੋਈ ਹੈ । ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦਸ ਦੇਈਏ ਕਿ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਜਲੰਧਰ ਦਿਹਾਤੀ ਪੁਲਿਸ ਦੇ SSP ਅੰਕੁਰ ਗੁਪਤਾ ਨੇ ਕੀਤੀ। SSP ਅੰਕੁਰ ਗੁਪਤਾ ਨੇ ਕਿਹਾ ਕਿ ਅਸੀਂ ਹਰਪ੍ਰੇਟ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਸੀਂ ਜਲਦ ਹੀ ਇਸ ਬਾਰੇ ਤੁਹਾਡੇ ਨਾਲ ਜਾਣਕਾਰੀ ਸਾਂਝੀ ਕਰਾਂਗੇ। ਹਰਪ੍ਰੀਤ ਤੋਂ ਆਈਸ ਡਰੱਗ ਬਰਾਮਦ ਕੀਤੀ ਗਈ ਹੈ। ਫਿਲਹਾਲ SSP ਨੇ ਜ਼ਬਤ ਕੀਤੀ ਗਈ ਡਰੱਗਸ ਦੀ ਮਾਤਰਾ ਦੇ ਬਾਰੇ ਵਿੱਚ ਕੁਝ ਨਹੀਂ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਸਦੇ ਬਾਰੇ ਵਿੱਚ ਅਸੀਂ ਜਲਦ ਹੀ ਜਾਣਕਾਰੀ ਸਾਂਝੀ ਕਰਾਂਗੇ।

Advertisement