ਅੰਮ੍ਰਿਤਪਾਲ ਸਿੰਘ ਦੇ ਮਾਤਾ ਦਾ ਵੱਡਾ ਬਿਆਨ, ਕਿਹਾ ਸਾਡਾ ਪੁੱਤ ਖਾਲਿਸਤਾਨੀ……….!

ਖਡੂਰ ਸਾਹਿਬ ਤੋਂ ਚੋਣ ਜਿੱਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਬਤੌਰ ਐਮਪੀ ਸਹੁੰ ਚੁੱਕੀ ਸੀ। ਹਲਫ਼ ਲੈਣ ਤੋਂ ਬਾਅਦ ਉਹਨਾਂ ਦੀ ਮਾਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।  ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਖਾਲਿਸਤਾਨ ਪੱਖੀ ਨਹੀਂ ਹੈ। ਉਨਾਂ ਕਿਹਾ ਕਿ ਜਿਹੜੇ ਮੁੱਦਿਆਂ ‘ਤੇ ਅੰਮ੍ਰਿਤਪਾਲ ਸਿੰਘ ਨੇ ਚੋਣ ਲੜੀ ਸੀ, ਉਸ ‘ਤੇ ਉਹ ਕੰਮ ਕਰ ਸਕਦਾ ਹੈ ਅਤੇ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਨੂੰ ਫੌਰੀ ਰਿਹਾਅ ਕੀਤਾ ਜਾਵੇ। 

ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ, ਪੰਜਾਬ ਦੇ ਹੱਕਾਂ ਦੀ ਗੱਲ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਹੰਭਲਾ ਮਾਰਨ ਨਾਲ ਕੋਈ ਖਾਲਿਸਤਾਨ ਪੱਖੀ ਨਹੀਂ ਬਣ ਜਾਂਦਾ ਹੈ। ਉਸ ਨੇ ਸੰਵਿਧਾਨ ਦੇ ਦਾਇਰੇ ‘ਚ ਰਹਿ ਕੇ ਚੋਣਾਂ ਲੜੀਆਂ ਸਨ ਅਤੇ  ਹਲਫ਼ ਲਿਆ ਹੈ। ਉਹ ਪੰਜਾਬ ਦੇ ਮੁੱਦਿਆਂ ਨੂੰ ਚੁੱਕੇਗਾ ਅਤੇ ਨੌਜਵਾਨਾ ਨੂੰ ਨਸ਼ਿਆ ਤੋਂ ਬਚਾਏਗਾ।

ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਮੈਂਬਰ ਵਜੋਂ ਹਲਫ਼ ਲਏ ਜਾਣ ਮਗਰੋਂ ਉਸ ਦੇ ਜੱਦੀ ਪਿੰਡ ਜਲੂਪੁਰ ਖੇੜਾ ਅਤੇ ਖਡੂਰ ਸਾਹਿਬ ਹਲਕੇ ‘ਚ ਲੋਕਾਂ ਨੇ ਮਠਿਆਈਆਂ ਵੰਡ ਕੇ ਜਸ਼ਨ ਮਨਾਏ। ਅੰਮ੍ਰਿਤਸਰ ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਕੌਰ ਨੇ ਰੱਬ ਦਾ ਸ਼ੁਕਰਾਨਾ ਕੀਤਾ ਅਤੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਹਲਫ਼ ਲਏ ਜਾਣ ਮਗਰੋਂ ਸੰਗਤ ‘ਚ ਖੁਸ਼ੀ ਦਾ ਮਾਹੌਲ ਹੈ।  ਉਨ੍ਹਾਂ ਕਿਹਾ, ਚੋਣਾਂ ਨਸ਼ਿਆਂ ਖ਼ਿਲਾਫ਼ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੜੀਆਂ ਗਈਆਂ ਸਨ। ਉਹ ਬੇਕਸੂਰ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢਣਾ ਗਲਤ ਨਹੀਂ ਹੈ।” ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਉਸ ਨੂੰ ਵੋਟਾਂ ਪਾਈਆਂ ਹਨ ਅਤੇ ਛੇਤੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ। 

Advertisement