ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ ਸੁਣਾਇਆ ਹੱਕ ਵਿਚ ਫੈਸਲਾ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਐਨਐਸਏ ਤਹਿਤ ਜੇਲ੍ਹ ਵਿਚ ਬੰਦ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਚੁਣੇ ਜਾਣ ਵਿਰੁੱਧ ਦਾਖਲ ਪਟੀਸ਼ਨ ਖਾਰਜ ਕਰ ਦਿੱਤੀ ਹੈ। ਪਟੀਸ਼ਨਕਰਤਾ ਨੇ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਦਾਅਵਾ ਕੀਤਾ ਕਿ ਸੰਵਿਧਾਨ ਦਾ ਆਰਟੀਕਲ 84 ਸੰਸਦ ਦੀ ਮੈਂਬਰਸ਼ਿਪ ਲਈ ਯੋਗਤਾ ਨਾਲ ਸਬੰਧਤ ਹੈ ਅਤੇ ਕਹਿੰਦਾ ਹੈ ਕਿ ਕੋਈ ਵਿਅਕਤੀ ਉਦੋਂ ਤੱਕ ਕਾਗਜ਼ ਦਾਖਲ ਅਤੇ ਚੁਣੇ ਜਾਣ ਦੇ ਯੋਗ ਨਹੀਂ ਹੋਵੇਗਾ ਜਦੋਂ ਤੱਕ ਉਹ ਦੇਸ਼ ਦਾ ਨਾਗਰਿਕ ਨਹੀਂ ਹੁੰਦਾ।

ਪਟੀਸ਼ਨਰ ਨੇ ਦਾਅਵਾ ਕੀਤਾ ਸੀ ਕਿ ਉਹ ਖਡੂਰ ਸਾਹਿਬ ਹਲਕੇ ਦਾ ਵੋਟਰ ਨਹੀਂ ਹੈ। ਪਟੀਸ਼ਨ ਉਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਦੇ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕਿਹਾ ਕਿ ਤੁਸੀਂ ਚੋਣ ਪਟੀਸ਼ਨ ਦਾਇਰ ਕੀਤੀ ਹੈ ਅਤੇ ਲੋਕ ਪ੍ਰਤੀਨਿਧਤਾ ਕਾਨੂੰਨ ਦੇ ਤਹਿਤ ਸੰਵਿਧਾਨ ‘ਚ ਇਸ ਸਬੰਧੀ ਵਿਵਸਥਾਵਾਂ ਹਨ।

Advertisement