ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਮਿਲੀ ਇਜਾਜ਼ਤ

ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲ ਗਈ ਹੈ। ਉਹ 5 ਜੁਲਾਈ ਨੂੰ ਸੰਸਦ ਭਵਨ ‘ਚ ਸਹੁੰ ਚੁੱਕਣਗੇ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕਰਕੇ ਇਜਾਜ਼ਤ ਮੰਗੀ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਉਹ ਓਮ ਬਿਰਲਾ ਦੇ ਕਮਰੇ ‘ਚ ਅੰਮ੍ਰਿਤਪਾਲ ਸਹੁੰ ਚੁੱਕਣਗੇ।

ਦਸ ਦਈਏ ਕਿ ਨਿਯਮਾਂ ਮੁਤਾਬਕ ਚੁਣੇ ਗਏ ਸੰਸਦ ਮੈਂਬਰ ਨੂੰ 60 ਦਿਨਾਂ ਦੇ ਅੰਦਰ ਸਹੁੰ ਚੁੱਕਣੀ ਪੈਂਦੀ ਹੈ। ਅੰਮ੍ਰਿਤਪਾਲ ਸਿੰਘ ਉਪਰ ਐਨਐਸਏ ਇੱਕ ਸਾਲ ਲਈ ਵਧਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ‘ਤੇ ਐਨਐਸਏ ਦੀ ਮਿਆਦ ਇੱਕ ਸਾਲ ਵਧਾ ਦਿੱਤੀ ਹੈ ਜੋ 23 ਅਪ੍ਰੈਲ 2025 ਤੱਕ ਰਹੇਗੀ।

Advertisement