ਆਪ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ

ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। 10 ਜੁਲਾਈ ਨੂੰ ਚੋਣਾਂ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ। ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਪ ਨੇ ਮਹਿੰਦਰ ਭਗਤ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਮਹਿੰਦਰ ਭਗਤ, ਭਾਜਪਾ ਆਗੂ ਤੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਹਨ।

ਦਸ ਦਈਏ ਕਿ ਇਹ ਜਿਮਨੀ ਚੋਣ ਜਿੱਤਣ ਲਈ ਸੱਤਾਧਾਰੀ ਧਿਰ ਨੇ ਟਿੱਲ ਲਾਇਆ ਹੋਇਆ ਹੈ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ਉਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਚ ਕਿਰਾਏ ਦਾ ਮਕਾਨ ਲੈ ਲਿਆ ਹੈ ਅਤੇ ਇਥੇ ਉਹ ਪਰਿਵਾਰ ਸਮੇਤ ਰਹਿਣਗੇ। ਮੁੱਖ ਭਗਵੰਤ ਸਿੰਘ ਮਾਨ ਨੇ ਦੀਪ ਨਗਰ ‘ਚ ਕਿਰਾਏ ਦਾ ਮਕਾਨ ਲੈ ਕੇ ਜ਼ਿਮਨੀ ਚੋਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਹਫ਼ਤੇ ਵਿਚ ਘੱਟੋ-ਘੱਟ 3 ਦਿਨ ਜਲੰਧਰ ਵਿਚ ਰਹਿਣਗੇ ਤਾਂ ਜੋ ਪਾਰਟੀ ਵਰਕਰਾਂ ਨਾਲ ਨਿਯਮਤ ਤੌਰ ਉਤੇ ਸੰਪਰਕ ਬਣਾ ਕੇ ਸੁਚੱਜਾ ਪ੍ਰਬੰਧ ਯਕੀਨੀ ਬਣਾਇਆ ਜਾ ਸਕੇ। ਸੂਤਰਾਂ ਮੁਤਾਬਕ ਮੁੱਖ ਮੰਤਰੀ ਹੁਣ ਚੋਣਾਂ ਖ਼ਤਮ ਹੋਣ ਤੱਕ ਜਲੰਧਰ ਛਾਉਣੀ ਦੇ ਦੀਪ ਨਗਰ ਵਿਚ ਹੀ ਕਿਰਾਏ ਦੇ ਮਕਾਨ ਵਿਚ ਰਹਿਣਗੇ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਹੀ ਰਹਿਣਗੀਆਂ।

Advertisement