ਕਿਸਾਨਾਂ ਦੇ ਪ੍ਰਦਰਸ਼ਨ ਤੋਂ ਭੜਕੇ ਸੁਸ਼ੀਲ ਰਿੰਕੂ ਦਾ ਵੱਡਾ ਬਿਆਨ

ਜਲੰਧਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਸ਼ੇਅਰ ਕੀਤੀ ਗਈ ਇੱਕ ਵੀਡੀਓ ਚਰਚਾ ਦਾ ਵਿਸ਼ਾ ਬਣ ਗਈ ਹੈ। ਵੀਡੀਓ ‘ਚ ਉਹ ਕਿਸਾਨਾਂ ‘ਤੇ ਨਾਰਾਜ਼ ਨਜ਼ਰ ਆ ਰਿਹਾ ਹੈ।  ਵੀਡੀਓ ‘ਚ ਰਿੰਕੂ ਕਹਿ ਰਿਹਾ ਹੈ ਕਿ ਮੈਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾਂਜਲੀ ਦੇਣ ਆਇਆ ਸੀ। ਇਸ ਦੌਰਾਨ ਕਿਸਾਨਾਂ ਵੱਲੋਂ ਮੁਰਦਾਬਾਦ ਦੇ ਨਾਅਰੇ ਲਾਏ ਗਏ। ਇਹ ਮੇਰਾ ਨਹੀਂ ਬਲਕਿ ਬਾਬਾ ਸਾਹਿਬ ਅਤੇ ਦਲਿਤ ਭਾਈਚਾਰੇ ਦਾ ਅਪਮਾਨ ਹੈ।

ਦਸ ਦੇਈਏ ਕਿ ਉਪਰੋਕਤ ਵੀਡੀਓ ਸੁਸ਼ੀਲ ਕੁਮਾਰ ਰਿੰਕੂ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਜਿਸ ਵਿੱਚ ਰਿੰਕੂ ਨੇ ਕਿਹਾ- ਜਿਸ ਤਰ੍ਹਾਂ ਇਹ ਲੋਕ (ਕਿਸਾਨ) ਅੱਜ ਮੈਨੂੰ ਬਾਬਾ ਸਾਹਿਬ ਨੂੰ ਮੱਥਾ ਟੇਕਣ ਤੋਂ ਰੋਕ ਰਹੇ ਹਨ। ਮੱਥਾ ਟੇਕਦੇ ਹੋਏ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਹਨ। ਇਹ ਸਿਰਫ਼ ਮੇਰਾ ਹੀ ਨਹੀਂ ਸਗੋਂ ਸਮੁੱਚੇ ਦਲਿਤ ਭਾਈਚਾਰੇ ਦਾ ਅਪਮਾਨ ਹੈ।

ਰਿੰਕੂ ਨੇ ਕਿਹਾ- ਅੱਜ ਸਮੁੱਚਾ ਦਲਿਤ ਭਾਈਚਾਰਾ ਕਿਸਾਨਾਂ ਦਾ ਬਾਈਕਾਟ ਕਰਦਾ ਹੈ। ਕਿਸਾਨਾਂ ਨੇ ਸਾਨੂੰ ਅੱਜ ਬਾਬਾ ਸਾਹਿਬ ਨੂੰ ਮੱਥਾ ਟੇਕਣ ਤੋਂ ਰੋਕਿਆ। ਰਿੰਕੂ ਨੇ ਕਿਹਾ- ਮੈਂ ਕਿਤੇ ਸਿਆਸੀ ਰੈਲੀ ਕਰਦਾ ਹਾਂ, ਤੁਸੀਂ ਆ ਕੇ ਵਿਰੋਧ ਕਰੋ, ਮੈਨੂੰ ਕੋਈ ਪਰਵਾਹ ਨਹੀਂ, ਨਾ ਹੀ ਮੈਨੂੰ ਕਿਸੇ ਗੱਲ ਦਾ ਡਰ ਹੈ ਪਰ ਇੱਥੇ ਇਸ ਤਰ੍ਹਾਂ ਦਾ ਵਿਰੋਧ ਕਰਨਾ ਗਲਤ ਹੈ।

Advertisement