ਕੁੱਲ੍ਹੜ Pizza Couple ਨੂੰ ਲੈ ਕੇ ਇਕ ਹੋਰ ਖ਼ਬਰ ਆਈ ਸਾਹਮਣੇ, ਖੜ੍ਹਾ ਹੋਇਆ ਵੱਡਾ ਵਿਵਾਦ

ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਇਕ ਵਾਰ ਫਿਰ ਸੁਰਖੀਆਂ ਵਿੱਚ ਹੈ। ਦੇਰ ਰਾਤ ਕੁੱਲ੍ਹੜ ਪਿੱਜ਼ਾ ਕੱਪਲ ਦੇ ਘਰ ਬਾਹਰ ਕੁਝ ਨੌਜਵਾਨਾਂ ਨੇ ਇਤਰਾਜ਼ਯੋਗ ਸ਼ਬਦਾਵਲੀ ਬੋਲ ਕੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੂੰ ਸੰਬੋਧਨ ਕੀਤਾ। ਜਿਸ ਤੋਂ ਬਾਅਦ ਸਹਿਜ ਅਰੋੜਾ ਨੇ ਤੁਰੰਤ ਇਲਾਕਾ ਨਿਵਾਸੀਆਂ ਨੂੰ ਇਕੱਠਾ ਕਰਕੇ ਹੰਗਾਮਾ ਕਰ ਦਿੱਤਾ। ਜੋੜੇ ਦਾ ਦੋਸ਼ ਹੈ ਕਿ ਜਦੋਂ ਉਹ ਆਪਣੇ ਕਮਰੇ ਵਿੱਚ ਬੈਠੇ ਸਨ ਤਾਂ ਉਨ੍ਹਾਂ ‘ਤੇ ਬਾਹਰੋਂ ਇਤਰਾਜ਼ਯੋਗ ਕੁਮੈਂਟ ਕੀਤੇ ਗਏ।

 ਸਹਿਜ ਨੇ ਦੱਸਿਆ ਕਿ ਦੇਰ ਰਾਤ ਉਹ ਆਪਣੇ ਘਰ ਵਿਚ ਮੌਜੂਦ ਸਨ। ਇਸ ਦੌਰਾਨ ਕੁਝ ਨੌਜਵਾਨਾਂ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ। ਜਦੋਂ ਸਹਿਜ ਘਰ ਵਿਚੋਂ ਬਾਹਰ ਨਿਕਲੇ ਅਤੇ ਨੌਜਵਾਨਾਂ ਨੂੰ ਗਲਤ ਕੁਮੈਂਟ ਕਰਨ ਤੋਂ ਰੋਕਿਆ ਤਾਂ ਇੰਨੇ ਵਿਚ ਨੌਜਵਾਨਾਂ ਨੇ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਸਹਿਜ ਨੇ ਕਿਹਾ ਕਿ ਜਿਸ ਮੁੰਡੇ ਵੱਲੋਂ ਅਜਿਹਾ ਕੀਤਾ ਗਿਆ ਹੈ, ਨਾ ਤਾਂ ਉਹ ਉਸ ਨੂੰ ਜਾਣਦੇ ਹਨ ਅਤੇ ਨਾ ਹੀ ਕਦੇ ਵੇਖਿਆ ਹੈ। ਹਾਲਾਂਕਿ ਮੁਹੱਲਾ ਵਾਸੀਆਂ ਨੇ ਕਿਹਾ ਕਿ ਜਿਸ ਨੌਜਵਾਨ ‘ਤੇ ਗਲਤ ਕੁਮੈਂਟਿੰਗ ਦੇ ਦੋਸ਼ ਲਗਾਏ ਜਾ ਰਹੇ ਹਨ, ਉਹ ਨਾਬਾਲਗ ਸੀ। 

ਲ੍ਹੜ ਪਿੱਜ਼ਾ ਕੱਪਲ ਦੀ ਕਾਰ ‘ਤੇ ਕਰੀਬ ਦੋ ਮਹੀਨੇ ਹੀ ਹਮਲਾ ਹੋਇਆ ਸੀ। ਕੁਝ ਅਣਪਛਾਤੇ ਹਮਲਾਵਰਾਂ ਨੇ ਜੋੜੇ ਦੀ ਕਾਰ ਦੇ ਸ਼ੀਸ਼ੇ ‘ਤੇ ਪੱਥਰ ਮਾਰ ਕੇ ਤੋੜ ਦਿੱਤਾ ਸੀ। ਉਸ ਸਮੇਂ ਸਹਿਜ ਅਰੋੜਾ ਨੇ ਆਪਣੀ ਫੇਸਬੁੱਕ ਅਕਾਊਂਟ ‘ਤੇ ਉਕਤ ਘਟਨਾ ਦੀ ਜਾਣਕਾਰੀ ਸਾਂਝੀ ਕੀਤੀ ਸੀ। ਸਹਿਜ ਨੇ ਲਾਈਵ ਹੋ ਕੇ ਕਿਹਾ ਸੀ ਕਿ ਜੇਕਰ ਕਿਸੇ  ਦੀ ਸਾਡੇ ਨਾਲ ਕੋਈ ਦੁਸ਼ਮਣੀ ਹੈ ਤਾਂ ਸਮਝ ਆਉਂਦਾ ਹੈ ਪਰ ਕੀ ਕਾਰ ਨਾਲ ਕਿਸੇ ਦੀ ਦੁਸ਼ਮਣੀ ਸੀ। ਇੱਟਾਂ ਮਾਰ ਕੇ ਕਾਰ ਦੇ ਸ਼ੀਸ਼ੇ ਤੋੜਣ ਮਗਰੋਂ ਕਾਰ ਉਤੇ ਡੰਟ ਪਾਏ ਗਏ ਸਨ। 

Advertisement