ਕੇਂਦਰੀ ਜੇਲ੍ਹ ਵਿੱਚ ਹੰਗਾਮਾ, ਸਿਹਤ ਵਿਗੜਨ ਕਾਰਨ ਕੈਦੀ ਦੀ ਮੌ.ਤ

 ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਦੇਰ ਰਾਤ ਭਾਰੀ ਹੰਗਾਮਾ ਹੋਇਆ। ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਅਣਗਹਿਲੀ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਪਤਾ ਲੱਗਾ ਹੈ ਕਿ ਇੱਕ ਕੈਦੀ ਦੀ ਭੇਦਭਰੇ ਹਲਾਤਾਂ ਵਿੱਚ ਮੌਤ ਹੋ ਗਈ। ਇਸ ਮਗਰੋਂ ਮੌਤ ਤੋਂ ਬਾਅਦ ਗ਼ੁੱਸੇ ਵਿੱਚ ਆਏ ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। 

ਸੂਤਰਾਂ ਮੁਤਾਬਕ, ਮ੍ਰਿਤਕ ਕੈਦੀ ਦਾ ਨਾਂਅ ਖੜਗ ਸਿੰਘ ਹੈ। ਖੜਗ ਸਿੰਘ ਨਵਾਂ ਸ਼ਹਿਰ ਦੇ ਪਿੰਡ ਸੂਦਾ ਮਾਜਰਾ ਦਾ ਵਸਨੀਕ ਹੈ। ਦੇਰ ਰਾਤ ਉਸ ਦੀ ਤਬੀਅਤ ਅਚਾਨਕ ਵਿਗੜ ਗਈ। ਦੋਸ਼ ਹੈ ਕਿ ਡਾਕਟਰੀ ਦੇਖਭਾਲ ਦੀ ਘਾਟ ਕਾਰਨ ਉਸ ਦੀ ਮੌਤ ਹੋ ਗਈ। ਜੇਲ ‘ਚ ਹੰਗਾਮੇ ਤੋਂ ਬਾਅਦ ਪ੍ਰਸ਼ਾਸਨ ਨੇ ਸਥਿਤੀ ‘ਤੇ ਕਾਬੂ ਪਾਉਣ ਲਈ ਸੀਆਰਪੀਐਫ ਅਤੇ ਹੋਰ ਸੁਰੱਖਿਆ ਕਰਮੀਆਂ ਨੂੰ ਤਾਇਨਾਤ ਕਰ ਦਿੱਤਾ ਹੈ। ਜੇਲ੍ਹ ਪ੍ਰਸ਼ਾਸਨ ਇਸ ਘਟਨਾ ਦੀ ਜਾਂਚ ਕਰ ਰਿਹਾ ਹੈ। ਹਾਲਾਂਕਿ ਇਸ ਘਟਨਾ ਨੂੰ ਲੈ ਕੇ ਪ੍ਰਸ਼ਾਸਨ ਦੇ ਕਿਸੇ ਅਧਿਕਾਰੀ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। 

Advertisement