ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ । CM ਮਾਨ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਤੇ ਕਿਹਾ ਕਿ ਆਖ਼ਿਰ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜੀ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ।

CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਆਖ਼ਿਰ ਸੱਚਾਈ ਦੀ ਹੋਈ ਜਿੱਤ… ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਨੂੰ ਮਾਣਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ… ਕੇਜਰੀਵਾਲ ਜੀ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ…ਇਨਕਲਾਬ ਜ਼ਿੰਦਾਬਾਦ।”

ਦਸ ਦਈਏ ਕਿ ਸ਼ਰਾਬ ਨੀਤੀ ਘੁਟਾਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ । ਸੁਪਰੀਮ ਕੋਰਟ ਦੀ ਬੈਂਚ ਨੇ ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਮੁਚਲਕੇ ਅਤੇ ਦੋ ਜ਼ਮਾਨਤ ਰਾਸ਼ੀਆਂ ‘ਤੇ ਜ਼ਮਾਨਤ ਦਿੱਤੀ ਹੈ। ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 156 ਦਿਨਾਂ ਬਾਅਦ ਜ਼ਮਾਨਤ ਦਿੱਤੀ ਗਈ ਹੈ।

Advertisement