ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਝਟਕਾ! ਕਰਨਾ ਪਏਗਾ ਆਤਮ-ਸਮਰਪਣ

ਦਿੱਲੀ ਆਬਕਾਰੀ ਨੀਤੀ ਘੁਟਾਲੇ ‘ਚ ਮਨੀ ਲਾਂਡਰਿੰਗ ਦੇ ਦੋਸ਼ੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਹੈ। ਅਦਾਲਤ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਸਿਹਤ ਜਾਂਚ ਲਈ ਅੰਤ੍ਰਿਮ ਜ਼ਮਾਨਤ 7 ਦਿਨਾਂ ਲਈ ਵਧਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਹੁਣ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ।

ਦਸ ਦੇਈਏ ਕਿ ਕੇਜਰੀਵਾਲ 1 ਜੂਨ ਤਕ ਅੰਤ੍ਰਿਮ ਜ਼ਮਾਨਤ ‘ਤੇ ਹਨ। ਦਿੱਲੀ ‘ਚ ਕਥਿਤ ਸ਼ਰਾਬ ਨੀਤੀ ਘੁਟਾਲੇ ਵਿਚ ਮਨੀ ਲਾਂਡਰਿੰਗ ਦੇ ਦੋਸ਼ ਵਿਚ ਉਨ੍ਹਾਂ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕੁਝ ਦਿਨ ਪਹਿਲਾਂ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿਚ ਪ੍ਰਚਾਰ ਕਰਨ ਲਈ 10 ਮਈ ਤੋਂ 1 ਜੂਨ ਤਕ ਅੰਤ੍ਰਿਮ ਜ਼ਮਾਨਤ ਦਿੱਤੀ ਗਈ ਸੀ। ਸੀਐੱਮ ਕੇਜਰੀਵਾਲ ਨੂੰ 2 ਜੂਨ ਨੂੰ ਆਤਮ-ਸਮਰਪਣ ਕਰਨਾ ਪਵੇਗਾ।

ਜ਼ਿਕਰਯੋਗ ਹੈ ਕਿ ਸੀਐੱਮ ਕੇਜਰੀਵਾਲ ਵੱਲੋਂ ਅਦਾਲਤ ‘ਚ ਜੋ ਪਟੀਸ਼ਨ ਦਾਇਰ ਕੀਤੀ ਗਈ ਸੀ, ਉਸ ‘ਚ ਡਾਕਟਰ ਦੀ ਸਲਾਹ ਨਾਲ ਕਿਹਾ ਕਿ ਹਿਰਾਸਤ ਦੌਰਾਨ ਉਨ੍ਹਾਂ ਦਾ ਛੇ-ਸੱਤ ਕਿੱਲੋ ਭਾਰ ਘੱਟ ਹੋਇਆ ਹੈ ਤੇ ਅਚਾਨਕ ਘਟੇ ਭਾਰ ਅਤੇ ਸਿਹਤ ਨਾਲ ਜੁੜੀਆਂ ਹੋਰ ਸਮੱਸਿਆਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਪੀਈਟੀ-ਸੀਟੀ ਸਕੈਨ ਸਮੇਤ ਕਈ ਮੈਡੀਕਲ ਟੈਸਟ ਕਰਵਾਉਣ ਦੀ ਜ਼ਰੂਰਤ ਹੈ, ਜਿਸ ਵਿਚ ਪੰਜ-ਸੱਤ ਦਿਨ ਲੱਗਣਗੇ।

Advertisement