ਖਾਲਸਾ ਕਾਲਜ ਦੇ ਬਾਹਰ ਪ੍ਰਧਾਨਗੀ ਪਿੱਛੇ ਚੱਲੇ ਰੌਂਦ, ਮੌਕੇ ‘ਤੇ ਪਹੁੰਚੀ ਪੁਲਿਸ

ਅਬੋਹਰ ਮਲੋਟ ਰੋਡ ਸਥਿਤ ਖਾਲਸਾ ਕਾਲਜ ਦੇ ਬਾਹਰ ਮੰਗਲਵਾਰ ਸਵੇਰੇ ਕੁਝ ਨੌਜਵਾਨਾਂ ਨੇ ਹੰਗਾਮਾ ਕੀਤਾ ਅਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਐਸਐਸਪੀ ਡਾ: ਪ੍ਰਗਿਆ ਜੈਨ ਮੌਕੇ ‘ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਕਾਲਜ ਦੀ ਪ੍ਰਧਾਨਗੀ ਲਈ ਗੁੰਡਾਗਰਦੀ ਕਰ ਰਹੇ ਸਨ, ਜਿਨ੍ਹਾਂ ‘ਚੋਂ ਕੁਝ ਨੂੰ ਪੁਲਿਸ ਨੇ ਫੜ ਲਿਆ ਹੈ।

ਮੌਕੇ ’ਤੇ ਪਹੁੰਚੇ SSP ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਹੈਲਪਲਾਈਨ ਨੰਬਰ 100 ਤੋਂ ਸੂਚਨਾ ਮਿਲੀ ਸੀ ਕਿ ਅਬੋਹਰ ਮਲੋਟ ਰੋਡ ’ਤੇ ਸਥਿਤ ਇੱਕ ਪ੍ਰਾਈਵੇਟ ਕਾਲਜ ਦੇ ਬਾਹਰ ਕੁਝ ਨੌਜਵਾਨ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਕੁਝ ਰਾਊਂਡ ਫਾਇਰ ਵੀ ਕੀਤੇ ਗਏ। ਜਿਸ ‘ਤੇ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਲੁਟੇਰਿਆਂ ਦੇ ਨਾਲ-ਨਾਲ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਵੀ ਹਿਰਾਸਤ ‘ਚ ਲੈ ਲਿਆ ਗਿਆ।

SSP ਨੇ ਕਿਹਾ ਕਿ ਪੁਲਿਸ ਵੱਲੋਂ ਜ਼ਮੀਨੀ ਪੱਧਰ ’ਤੇ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ ਅਤੇ ਮਾਹੌਲ ਖ਼ਰਾਬ ਕਰਨ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਗੋਲੀਬਾਰੀ ਦੀ ਘਟਨਾ ਵਿੱਚ ਜੋ ਵੀ ਸ਼ਾਮਲ ਹੈ, ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Advertisement