ਚੋਣਾਂ ਵਿਚਾਲੇ ਹਰੀਸ਼ ਚੌਧਰੀ ਨੂੰ ਪੰਜਾਬ ‘ਚ ਮਿਲੀ ਵੱਡੀ ਜ਼ਿੰਮੇਵਾਰੀ

ਕਾਂਗਰਸ ਹਾਈਕਮਾਂਡ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਹਰੀਸ਼ ਚੌਧਰੀ ਨੂੰ ਵਿਸ਼ੇਸ਼ ਨਿਗਰਾਨ ਨਿਯੁਕਤ ਕੀਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸੋਮਵਾਰ ਨੂੰ ਇੱਕ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਕਾਂਗਰਸ ਪ੍ਰਧਾਨ ਮੱਲਿਕਾਅਰਜੁਨ ਖੜਗੇ ਵੱਲੋਂ ਹਰੀਸ਼ ਚੌਧਰੀ ਨੂੰ ਪੰਜਾਬ ਵਿੱਚ ਵਿਸ਼ੇਸ਼ ਨਿਗਰਾਨ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨ ਕਰ ਲਿਆ ਗਿਆ ਹੈ।

ਹਰੀਸ਼ ਚੌਧਰੀ ਨੇ ਆਪਣੇ ਐਕਸ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕਰਕੇ ਇਸ ਨਿਯੁਕਤੀ ਲਈ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਲਿਖਿਆ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਪੰਜਾਬ ਦੇ ਵਿਸ਼ੇਸ਼ ਆਬਜ਼ਰਵਰ ਦੀ ਜ਼ਿੰਮੇਵਾਰੀ ਸੌਂਪਣ ਲਈ ਕੌਮੀ ਪ੍ਰਧਾਨ ਮੱਲਿਕਾਅਰਜੁਨ ਖੜਗੇ ਅਤੇ ਸਾਡੇ ਆਗੂ ਰਾਹੁਲ ਗਾਂਧੀ ਦਾ ਧੰਨਵਾਦ। ਮੈਂ ਭਰੋਸਾ ਦਿਵਾਉਂਦਾ ਹਾਂ ਕਿ ਤੁਹਾਡੇ ਵੱਲੋਂ ਦਿੱਤੀ ਗਈ ਇਹ ਵੱਡੀ ਜ਼ਿੰਮੇਵਾਰੀ ਹੈ। ਮੈਂ ਸਮੁੱਚੇ ਤੌਰ ‘ਤੇ ਪਾਰਟੀ ਨੂੰ ਸਮਰਿਪਤ ਸੋਚ ਨਾਲ ਕੰਮ ਕਰਾਂਗਾ।

ਦਸ ਦੇਈਏ ਕਿ ਹਰੀਸ਼ ਚੌਧਰੀ ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਦੀ ਬੈਦੂ ਸੀਟ ਤੋਂ ਵਿਧਾਇਕ ਹਨ ਅਤੇ ਕੈਬਨਿਟ ਵਿੱਚ ਵਿੱਤ ਮੰਤਰੀ ਵੀ ਰਹਿ ਚੁੱਕੇ ਹਨ।

Advertisement