ਚੰਡੀਗੜ੍ਹ ਵਾਸੀਆਂ ਲਈ ਵੱਡੀ ਖ਼ਬਰ! Free ਹੋਈ ਪਾਰਕਿੰਗ

ਚੰਡੀਗੜ੍ਹ ਵਾਲਿਆਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਚੰਡੀਗੜ੍ਹ ਦੀਆਂ ਸਾਰੀਆਂ ਪਾਰਕਿੰਗਾਂ ਮੁਫ਼ਤ ਕਰ ਦਿੱਤੀਆਂ ਗਈਆਂ ਹਨ। ਇਸ ਤਹਿਤ ਕਿਸੇ ਵੀ ਸੂਬੇ ਦੇ ਵਾਹਨਾਂ ਤੋਂ ਕੋਈ ਪਾਰਕਿੰਗ ਚਾਰਜ ਨਹੀਂ ਵਸੂਲਿਆ ਜਾਵੇਗਾ।

ਚੰਡੀਗੜ੍ਹ ਨਗਰ ਨਿਗਮ ਹਾਊਸ ਵਿੱਚ ਸ਼ਹਿਰ ਦੇ ਲੋਕਾਂ ਨੂੰ ਪ੍ਰਤੀ ਘਰ ਪ੍ਰਤੀ ਮਹੀਨਾ 20 ਹਜ਼ਾਰ ਲੀਟਰ ਪਾਣੀ ਮੁਫ਼ਤ ਦਿੱਤਾ ਗਿਆ ਹੈ। ਇਸ ਦੇ ਲਈ ਨਗਰ ਨਿਗਮ ਵਿੱਚ ਟੇਬਲ ਏਜੰਡਾ ਲਿਆਂਦਾ ਗਿਆ। ਇਹ ਏਜੰਡਾ ਕਾਂਗਰਸੀ ਕੌਂਸਲਰ ਤਰੁਣਾ ਮਹਿਤਾ ਵੱਲੋਂ ਲਿਆਂਦਾ ਗਿਆ ਸੀ। ਮੇਅਰ ਕੁਲਦੀਪ ਕੁਮਾਰ ਨੇ ਸੋਮਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਹਾਊਸ ਵਿੱਚ ਸੱਤ ਏਜੰਡੇ ਰੱਖੇ ਸਨ, ਜਿਨ੍ਹਾਂ ਵਿੱਚ ਸ਼ਹਿਰ ਵਾਸੀਆਂ ਨੂੰ ਹਰ ਮਹੀਨੇ 20,000 ਲੀਟਰ ਮੁਫ਼ਤ ਪਾਣੀ ਮੁਹੱਈਆ ਕਰਵਾਉਣਾ ਅਤੇ ਸ਼ਹਿਰ ਭਰ ਵਿੱਚ ਪਾਰਕਿੰਗ ਫੀਸ ਮੁਆਫ਼ ਕਰਨਾ (ਚੰਡੀਗੜ੍ਹ ਪਾਰਕਿੰਗ ਮੁਫ਼ਤ) ਸ਼ਾਮਲ ਹਨ। ਹੁਣ ਇਸ ਬਾਰੇ ਮੇਅਰ ਕੁਲਦੀਪ ਕੁਮਾਰ ਨੇ ਵੱਡਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਨਗਰ ਨਿਗਮ ਹਾਊਸ ਮੀਟਿੰਗ ਵਿਚ ਮੁਫ਼ਤ ਪਾਣੀ ਅਤੇ ਪੇਡ ਪਾਰਕਿੰਗ ਮੁਫ਼ਤ ਕਰਨ ਦੇ ਪਾਸ ਕੀਤੇ ਗਏ ਏਜੰਡੇ ਬਾਰੇ ਨਿਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਕਿਹਾ ਕਿ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਮੁਫ਼ਤ ਪਾਣੀ ਦੇਣ ਅਤੇ ਪੇਡ ਪਾਰਕਿੰਗ ਮੁਫਤ ਕਰਨ ਦਾ ਸਮਰਥਨ ਜ਼ਰੂਰ ਕਰਦੇ ਹਨ ਪਰ ਕੁਝ ਗੱਲਾਂ ਧਿਆਨ ਦੇਣ ਯੋਗ ਹਨ।

Advertisement