ਜਗਤਾਰ ਸਿੰਘ ਤਾਰਾ ਨੂੰ ਕੋਰਟ ਨੇ ਕੀਤਾ ਬਰੀ, ਜੇਲ੍ਹ ‘ਚ ਕੱਟ ਰਹੇ ਉਮਰ ਕੈਦ ਦੀ ਸਜ਼ਾ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਗਤਾਰ ਸਿੰਘ ਤਾਰਾ ਨੂੰ ਕੋਰਟ ਤੋਂ ਬਰੀ ਕੀਤਾ ਗਿਆ। ਵੀਡੀਓ ਕਾਨਫਰੰਸ ਜ਼ਰੀਏ ਜਗਤਾਰ ਸਿੰਘ ਤਾਰਾ ਦੀ ਪੇਸ਼ੀ ਹੋਈ। ਦਸ ਦੇਈਏ ਕਿ ਜਗਤਾਰ ਸਿੰਘ ਤਾਰਾ ਤਿਹਾੜ ਜੇਲ੍ਹ ‘ਚ ਸਾਬਕਾ CM ਬੇਅੰਤ ਸਿੰਘ ਦੇ ਕ.ਤਲ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਹੁਣ ਜਲੰਧਰ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਜਗਤਾਰ ਸਿੰਘ ਤਾਰਾ ਵਿਰੁੱਧ ਜਲੰਧਰ ਥਾਣੇ ਵਿਚ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤ ਨੇ ਇਸ ਮਾਮਲੇ ਵਿਚ ਜਗਤਾਰ ਸਿੰਘ ਤਾਰਾ ਨੂੰ ਬਰੀ ਕਰ ਦਿੱਤਾ ਹੈ।

ਪਹਿਲਾਂ ਖਬਰ ਸੀ ਕਿ ਉਨ੍ਹਾਂ ਦੀ ਅਦਾਲਤ ਵਿਚ ਪੇਸ਼ੀ ਹੋਵੇਗੀ ਪਰ ਫਿਰ ਵੀਡੀਓ ਕਾਨਫਰੰਸਿੰਗ ਜ਼ਰੀਏ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ। ਦੱਸ ਦੇਈਏ ਕਿ ਸਾਲ 2012 ਵਿਚ ਗੁਰਾਇਆ ਥਾਣੇ ਵਿਚ ਤਾਰਾ ਖਿਲਾਫ ਕੇਸ ਦਰਜ ਹੋਇਆ ਸੀ, ਜਿਸ ਨੂੰ ਲੈ ਕੇ ਅਦਾਲਤ ਵਿਚ ਬਹਿਸ ਹੋਈ ਸੀ ਤੇ ਅੱਜ ਪੇਸ਼ੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ। ਜਗਤਾਰ ਸਿੰਘ ਤਾਰਾ ਦੇ ਬਰੀ ਹੋਣ ‘ਤੇ ਜਲੰਧਰ ਦੀਆਂ ਸਿੱਖ ਜਥੇਬੰਦੀਆਂ ਵਿਚ ਖੁਸ਼ੀ ਦੀ ਲਹਿਰ ਹੈ।

Advertisement