ਜੇਲ੍ਹ ‘ਚ ਕੇਜਰੀਵਾਲ ਦੀ ਸਿਹਤ ਵਿਗੜੀ, 4 ਕਿਲੋ ਭਾਰ ਘਟਿਆ, ਜਾਣੋ ਵਜ੍ਹਾ

ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਬੀਅਤ ਠੀਕ ਨਹੀਂ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਸਾਢੇ ਚਾਰ ਕਿਲੋ ਭਾਰ ਘੱਟ ਗਿਆ ਹੈ। ਡਾਕਟਰਾਂ ਨੇ ਇਸ ਬਾਰੇ ਚਿੰਤਾ ਪ੍ਰਗਟਾਈ ਹੈ।

ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਇੱਕ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਕੇਜਰੀਵਾਲ ED ਦੀ ਹਿਰਾਸਤ ਵਿੱਚ ਰਹੇ ਅਤੇ ਫਿਰ ਅਦਾਲਤ ਨੇ ਉਨ੍ਹਾਂ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਬਾਅਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਦੇ ਨੰਬਰ 2 ਵਿੱਚ ਰੱਖਿਆ ਗਿਆ ਹੈ।

ਦਰਅਸਲ, ED ਨੇ ਦਾਅਵਾ ਕੀਤਾ ਹੈ ਕਿ ਦਿੱਲੀ ਸ਼ਰਾਬ ਨੀਤੀ ਨੂੰ ਤਿਆਰ ਕਰਨ ਅਤੇ ਲਾਗੂ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਮੁੱਖ ਸਾਜ਼ਿਸ਼ਕਰਤਾ ਅਰਵਿੰਦ ਕੇਜਰੀਵਾਲ ਹੈ।  ਕੇਂਦਰੀ ਜਾਂਚ ਏਜੰਸੀ ਦਾ ਕਹਿਣਾ ਹੈ ਕਿ ਇਸ ਤੋਂ ਇਲਾਵਾ ‘AAP’ ਦੇ ਕਈ ਆਗੂ ਵੀ ਸ਼ਾਮਲ ਹੋਏ ਹਨ। ਇਸ ਮਾਮਲੇ ਵਿੱਚ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਹੀ ਜੇਲ੍ਹ ਵਿੱਚ ਹਨ।

Advertisement