ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਾਜਿਸ਼! ਆਤਿਸ਼ੀ ਦਾ ਵੱਡਾ ਦਾਅਵਾ

ਆਮ ਆਦਮੀ ਪਾਰਟੀ ਦੀ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਹੈ ਕਿ ਮੋਦੀ ਸਰਕਾਰ ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਦਿੱਲੀ ਵਿੱਚ ਚੁਣੀ ਹੋਈ ਸਰਕਾਰ ਖ਼ਿਲਾਫ਼ ਸਾਜ਼ਿਸ਼ ਰਚੀ ਜਾ ਰਹੀ ਹੈ। ਦਿੱਲੀ ਸਰਕਾਰ ਦੇ ਅਧਿਕਾਰੀ ਮੀਟਿੰਗ ਵਿੱਚ ਨਹੀਂ ਆ ਰਹੇ ਹਨ।

ਆਤਿਸ਼ੀ ਨੇ ਦੱਸਿਆ ਕਿ 20 ਸਾਲ ਪਹਿਲਾਂ ਦੇ ਮਾਮਲੇ ‘ਚ ਵਿਭਵ ਕੁਮਾਰ ਖਿਲਾਫ ਕਾਰਵਾਈ ਕੀਤੀ ਗਈ। ਦਿੱਲੀ ਵਿੱਚ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਨਹੀਂ ਹੋ ਰਹੀਆਂ ਹਨ। ਅਰਵਿੰਦ ਕੇਜਰੀਵਾਲ ਨੂੰ ਝੂਠੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਈਡੀ ਨੇ ਬਿਨਾਂ ਕਿਸੇ ਸਬੂਤ ਦੇ ਮੁੱਖ ਮੰਤਰੀ ਨੂੰ ਗ੍ਰਿਫਤਾਰ ਕੀਤਾ ਹੈ, ਕਿਉਂਕਿ ਭਾਜਪਾ ਜਾਣਦੀ ਹੈ ਕਿ ਭਾਵੇਂ ਉਹ ਕਿੰਨੀ ਵੀ ਕੋਸ਼ਿਸ਼ ਕਰ ਲਵੇ, ਉਹ ਅਰਵਿੰਦ ਕੇਜਰੀਵਾਲ ਨੂੰ ਨਹੀਂ ਹਰਾ ਸਕਦੀ।

ਆਤਿਸ਼ੀ ਮੁਤਾਬਕ ਭਾਜਪਾ ਦੀ ਕੇਂਦਰ ਸਰਕਾਰ ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਜਾ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿੱਚ ਕੋਈ ਵੀ ਸੀਨੀਅਰ ਅਧਿਕਾਰੀ ਤਾਇਨਾਤ ਨਹੀਂ ਹੈ। ਕਈ ਵਿਭਾਗ ਖਾਲੀ ਹਨ, ਜਿੱਥੇ ਅਧਿਕਾਰੀ ਮੌਜੂਦ ਨਹੀਂ ਹਨ।

ਦਿੱਲੀ ਦਾ LG ਵੀ ਬਿਨਾਂ ਕਿਸੇ ਵਜ੍ਹਾ ਤੋਂ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਰਹੇ ਹਨ ਕਿ ਸਰਕਾਰ ਕੰਮ ਨਹੀਂ ਕਰ ਰਹੀ ਹੈ। ਮੁੱਖ ਮੰਤਰੀ ਕੇਜਰੀਵਾਲ ਦੇ ਨਿੱਜੀ ਸਕੱਤਰ ਨੂੰ ਵੀ ਬਿਨਾਂ ਕਿਸੇ ਕਾਰਨ ਹਟਾਇਆ ਜਾ ਰਿਹਾ ਹੈ। ਇਹ ਸਾਰੇ ਸੰਕੇਤ ਹਨ ਕਿ ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

Advertisement