ਦੂਜੀ ਵਾਰ ਰਾਜ ਸਭਾ ਦੇ ਮੈਂਬਰ ਬਣੇ ‘AAP’ ਆਗੂ ਸੰਜੇ ਸਿੰਘ

ਆਮ ਆਦਮੀ ਪਾਰਟੀ ਨੇਤਾ ਸੰਜੇ ਸਿੰਘ ਨੇ ਦੂਜੀ ਵਾਰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸੰਜੇ ਸਿੰਘ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਐਨਡੀ ਗੁਪਤਾ ਵੀ ਮੌਜੂਦ ਸਨ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸੰਜੇ ਸਿੰਘ ਨੂੰ ਸਹੁੰ ਚੁੱਕਣ ਲਈ ਸੰਸਦ ਵਿੱਚ ਲਿਜਾਣ ਦੀ ਇਜਾਜ਼ਤ ਦੇ ਦਿੱਤੀ ਸੀ। ਉਨ੍ਹਾਂ ਦੀ ਪਤਨੀ ਨੇ ਸਹੁੰ ਚੁੱਕ ਸਮਾਗਮ ‘ਤੇ ਖੁਸ਼ੀ ਪ੍ਰਗਟਾਈ ਹੈ।

ਦਸ ਦੇਈਏ ਕਿ ਸੰਜੇ ਸਿੰਘ ਦੇ ਦੂਜੀ ਵਾਰ ਰਾਜ ਸਭਾ ਮੈਂਬਰ ਬਣਨ ‘ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਦੀ ਪਤਨੀ ਅਨੀਤਾ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ, ”ਇਹ ਸਾਡੇ ਲਈ ਖੁਸ਼ੀ ਦਾ ਦਿਨ ਹੈ। ਅੰਤ ਵਿੱਚ ਸੰਜੇ ਸਿੰਘ ਸਹੁੰ ਚੁੱਕਣਗੇ। ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਜ਼ਰੂਰ ਨਿਭਾਉਣਗੇ।

ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦੋਸ਼ੀ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੂੰ ਅਦਾਲਤ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ 19 ਮਾਰਚ ਨੂੰ ਜੇਲ੍ਹ ਪ੍ਰਸ਼ਾਸ਼ਨ ਨੂੰ ਸੰਜੇ ਸਿੰਘ ਨੂੰ ਸੰਸਦ ‘ਚ ਹਾਜ਼ਰ ਹੋਣ ਦੀ ਇਜਾਜ਼ਤ ਦੇ ਦਿੱਤੀ ਸੀ। ਸਿੰਘ ਨੂੰ ਹਾਲ ਹੀ ਵਿੱਚ ਦੂਜੀ ਵਾਰ ਰਾਜ ਸਭਾ ਲਈ ਚੁਣਿਆ ਗਿਆ ਸੀ। ਚੁਣੇ ਜਾਣ ਦੇ ਬਾਵਜੂਦ ਸੰਜੇ ਸਿੰਘ ਸਹੁੰ ਨਹੀਂ ਚੁੱਕ ਸਕੇ ਕਿਉਂਕਿ ਉਨ੍ਹਾਂ ਦਾ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ‘ਚ ਪੈਂਡਿੰਗ ਸੀ।

Advertisement