ਨਵਜੋਤ ਸਿੱਧੂ ਰਾਜਪਾਲ ਨਾਲ ਕਰਨਗੇ ਮੁਲਾਕਾਤ, ਪੜ੍ਹੋ ਕੀ ਰਹੇਗਾ ਖ਼ਾਸ

ਲੋਕ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੀ ਐਕਟਿਵ ਹੁੰਦੇ ਨਜ਼ਰ ਆ ਰਹੇ ਹਨ। ਉਧਰ ਹੀ ਦੋ ਮਹੀਨਿਆਂ ਤੋਂ ਪੰਜਾਬ ਕਾਂਗਰਸ ਤੋਂ ਵੱਖਰੇ ਰਸਤੇ ‘ਤੇ ਚੱਲ ਰਹੇ ਨਵਜੋਤ ਸਿੰਘ ਸਿੱਧੂ ਅੱਜ ਵਿੱਚ ਰਾਜਪਾਲ ਬੀਐਲ ਪੁਰੋਹਿਤ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਪਾਰਟੀ ਦੇ ਤਿੰਨ ਸਾਬਕਾ ਮੁਖੀ ਉਨ੍ਹਾਂ ਦੇ ਨਾਲ ਹੋਣਗੇ। ਇਨ੍ਹਾਂ ਵਿੱਚ ਸ਼ਮਸ਼ੇਰ ਸਿੰਘ ਦੂਲੋਂ, ਮਹਿੰਦਰ ਸਿੰਘ ਕੇਪੀ ਅਤੇ ਲਾਲ ਸਿੰਘ ਸ਼ਾਮਲ ਹਨ। ਉਹ ਕਿਸ ਮੁੱਦੇ ‘ਤੇ ਮਿਲਣ ਜਾ ਰਿਹਾ ਹਨ ਉਨ੍ਹਾਂ ਨੇ ਇਸ ਬਾਰੇ ‘ਚ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਹੈ।

ਦਸਿਆ ਜਾ ਰਿਹਾ ਹੈ ਕਿ ਮੀਟਿੰਗ ਤੋਂ ਬਾਅਦ ਉਹ ਮੀਡੀਆ ਨਾਲ ਜ਼ਰੂਰ ਗੱਲ ਕਰਨਗੇ। ਇਹ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਿੱਧੂ ਨੇ ਹੁਣ ਪਾਰਟੀ ਤੋਂ ਵੱਖ ਹੋ ਕੇ ਕਾਂਗਰਸੀ ਆਗੂਆਂ ਦਾ ਆਪਣਾ ਡੇਰਾ ਬਣਾ ਲਿਆ ਹੈ। ਇਸ ਵਿੱਚ ਉਨ੍ਹਾਂ ਨੇ ਛੋਟੇ-ਵੱਡੇ ਆਗੂ ਅਤੇ ਸਾਬਕਾ ਵਿਧਾਇਕ ਸ਼ਾਮਲ ਕੀਤੇ ਹਨ। ਸ਼ਮਸ਼ੇਰ ਸਿੰਘ ਦੂਲੋਂ ਇੱਕ ਦਿਨ ਪਹਿਲਾਂ ਹੀ ਨਵਜੋਤ ਸਿੰਘ ਸਿੱਧੂ ਨਾਲ ਬਾਬੂ ਕਾਸ਼ੀ ਰਾਮ ਦੇ ਪਿੰਡ ਗਏ ਸਨ। 

Advertisement