ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਕਿ ਸੁਰਜੀਤ ਸਿੰਘ ਕੋਹਲੀ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਸਨ ਤੇ ਉਹ ਇਲਾਜ ਅਧੀਨ ਸਨ। ਜਿਸ ਤੋਂ ਬਾਅਦ ਅੱਜ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।

ਸੁਰਜੀਤ ਸਿੰਘ ਕੋਹਲੀ ਨੇ 1997 ਵਿੱਚ ਅਕਾਲੀ ਦਲ ਲਈ ਪਟਿਆਲਾ (ਸ਼ਹਿਰੀ) ਸੀਟ ਜਿੱਤੀ ਸੀ ਅਤੇ ਕੈਬਨਿਟ ਮੰਤਰੀ ਰਹੇ। ਇਸ ਤੋਂ ਬਾਅਦ ਉਹ ਤਿੰਨ ਵਾਰ ਕੈਪਟਨ ਅਮਰਿੰਦਰ ਸਿੰਘ ਤੋਂ ਹਾਰ ਗਏ, ਜੋ ਉਸ ਸਮੇਂ ਕਾਂਗਰਸ ਦੇ ਮੁੱਖ ਮੰਤਰੀ ਉਮੀਦਵਾਰ ਸਨ। ਉਹ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਉਨ੍ਹਾਂ ਦਾ ਵੱਡਾ ਪੁੱਤਰ ਅਜੀਤਪਾਲ ਸਿੰਘ ਕੋਹਲੀ ਪਟਿਆਲਾ ਸ਼ਹਿਰੀ ਤੋਂ ‘ਆਪ’ ਵਿਧਾਇਕ ਹੈ ਅਤੇ ਛੋਟਾ ਪੁੱਤਰ ਗੁਰਜੀਤ ਸਿੰਘ ਕੋਹਲੀ ਭਾਜਪਾ ਆਗੂ ਹੈ।

Advertisement