ਪਾਸਪੋਰਟ ਬਣਵਾਉਣ ਵਾਲਿਆਂ ਲਈ ਖੁਸ਼ਖਬਰੀ! ਮੁੜ ਸ਼ੁਰੂ ਹੋਏਗੀ ਇਹ ਸੇਵਾ

ਪਾਸਪੋਰਟ ਬਣਵਾਉਣ ਦੀ ਉਡੀਕ ਕਰ ਰਹੇ ਲੋਕਾਂ ਲਈ ਖੁਸ਼ਖਬਰੀ ਆਈ ਹੈ। ਪਾਸਪੋਰਟ ਸੇਵਾ ਪੋਰਟਲ ਪਿਛਲੇ 5 ਦਿਨਾਂ ਤੋਂ ਬੰਦ ਸੀ, ਜਿਸ ਨੂੰ ਹੁਣ ਮੁੜ ਖੋਲ੍ਹ ਦਿੱਤਾ ਗਿਆ ਹੈ। ਪਾਸਪੋਰਟ ਸੇਵਾ ਪੋਰਟਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਅਨੁਸਾਰ ਕੁਝ ਤਕਨੀਕੀ ਕਾਰਨਾਂ ਕਰਕੇ ਪਾਸਪੋਰਟ ਸੇਵਾ ਮੁਅੱਤਲ ਕੀਤੀ ਗਈ ਸੀ, ਜਿਸ ਨੂੰ ਹੁਣ ਮੁੜ ਚਾਲੂ ਕਰ ਦਿੱਤਾ ਗਿਆ ਹੈ।

ਪਾਸਪੋਰਟ ਸੇਵਾ ਪੋਰਟਲ ਦੀ ਅਧਿਕਾਰਤ ਵੈੱਬਸਾਈਟ ਦਾ ਤਕਨੀਕੀ ਕੰਮ ਕੱਲ੍ਹ ਯਾਨੀ 2 ਸਤੰਬਰ ਨੂੰ ਪੂਰਾ ਹੋ ਗਿਆ ਹੈ। ਅਜਿਹੇ ‘ਚ ਅੱਜ ਸਵੇਰ ਤੋਂ ਪਾਸਪੋਰਟ ਸੇਵਾ ਪੋਰਟਲ ਨੂੰ ਲੋਕਾਂ ਲਈ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ। ਆਪਣੀ ਐਡਵਾਈਜ਼ਰੀ ਜਾਰੀ ਕਰਦਿਆਂ, ਸਰਕਾਰ ਨੇ ਕਿਹਾ ਕਿ ਤਕਨੀਕੀ ਰੱਖ-ਰਖਾਅ ਦਾ ਕੰਮ ਪੂਰਾ ਹੋਣ ਤੋਂ ਬਾਅਦ, ਪਾਸਪੋਰਟ ਸੇਵਾ ਪੋਰਟਲ ਅਤੇ ਜੀਪੀਐਸਪੀ ਨੂੰ ਸਾਰੇ ਨਾਗਰਿਕਾਂ ਅਤੇ ਅਧਿਕਾਰੀਆਂ ਲਈ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ। ਜਿਨ੍ਹਾਂ ਦੀਆਂ ਨਿਯੁਕਤੀਆਂ 30 ਅਗਸਤ ਨੂੰ ਰੱਦ ਹੋ ਗਈਆਂ ਸਨ, ਉਨ੍ਹਾਂ ਨੂੰ ਮੁੜ ਤਹਿ ਕੀਤਾ ਜਾਵੇਗਾ।

ਵਿਦੇਸ਼ ਮੰਤਰਾਲੇ ਨੇ ਚੇਤਾਵਨੀ ਜਾਰੀ ਕਰਕੇ ਫਰਜ਼ੀ ਵੈੱਬਸਾਈਟਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਨੋਟਿਸ ਜਾਰੀ ਕਰਦੇ ਹੋਏ ਕਿਹਾ ਕਿ ਕਈ ਫਰਜ਼ੀ ਵੈੱਬਸਾਈਟਾਂ ਪਾਸਪੋਰਟ ਬਣਵਾਉਣ ਦੇ ਨਾਂ ‘ਤੇ ਲੋਕਾਂ ਤੋਂ ਪੈਸੇ ਉਗਰਾਹ ਰਹੀਆਂ ਹਨ। ਅਜਿਹੀ ਸਥਿਤੀ ਵਿੱਚ, ਪਾਸਪੋਰਟ ਅਪਾਇੰਟਮੈਂਟ ਲੈਣ ਤੋਂ ਪਹਿਲਾਂ, ਕਿਰਪਾ ਕਰਕੇ ਵੈਬਸਾਈਟ ਦੀ ਪ੍ਰਮਾਣਿਕਤਾ ਦੀ ਜਾਂਚ ਕਰੋ।

Advertisement