ਪੰਜਾਬੀਓ ਭੁੱਲ ਜਾਓ ਕੈਨੇਡਾ ਦੀ PR! ਸਰਕਾਰ ਨੇ ਦਿੱਤਾ ਵੱਡਾ ਝਟਕਾ….

ਕੈਨੇਡਾ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ ਦਿੱਤਾ ਹੈ। ਭਾਰਤੀ ਖਾਸਕਰ ਪੰਜਾਬੀ ਵਿਦਿਆਰਥੀਆਂ ਉਤੇ ਇਸ ਦਾ ਵੱਡਾ ਅਸਰ ਪਵੇਗਾ। ਕੈਨੇਡਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਚਿਤਾਵਨੀ ਜਾਰੀ ਕੀਤੀ ਹੈ। ਸਟੱਡੀ ਪਰਮਿਟ ਕੈਨੇਡਾ ‘ਚ ਪੱਕੇ ਤੌਰ ‘ਤੇ ਰਹਿਣ ਦੀ ਗਾਰੰਟੀ ਨਹੀਂ ਹਨ। ਵਿਦਿਆਰਥੀ ਪੜ੍ਹਾਈ ਪੂਰੀ ਕਰਕੇ ਆਪਣੇ ਦੇਸ਼ ਵਾਪਸ ਜਾਣ ਅਤੇ ਸਟੱਡੀ ਵੀਜ਼ੇ ਨੂੰ ਕੈਨੇਡਾ ਦੀ ਨਾਗਰਿਕਤਾ ਦੀ ਗਾਰੰਟੀ ਵਜੋਂ ਨਾ ਦੇਖਣ।

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਪੱਕੇ ਤੌਰ ਉਤੇ ਕੈਨੇਡਾ ਵਿਚ ਨਹੀਂ ਰਹਿ ਸਕਦੇ। ਮਾਰਕ ਮਿਲਰ ਨੇ ਸਪੱਸ਼ਟ ਲਫਜ਼ਾਂ ਵਿਚ ਕਿਹਾ ਹੈ ਕਿ ਆਪਣੇ ਘਰ ਚਲੇ ਜਾਓ ਅਤੇ ਕੈਨੇਡਾ ਵਿਚ ਕੀਤੀ ਪੜ੍ਹਾਈ ਨੂੰ ਆਪਣੇ ਮੁਲਕ ਜਾ ਕੇ ਵਰਤੋ। ਇਮੀਗ੍ਰੇਸ਼ਨ ਮੰਤਰੀ ਨੇ ਦਾਅਵਾ ਕੀਤਾ ਕਿ ਕਿਸੇ ਨੂੰ ਵੀ ਕੈਨੇਡਾ ਵਿਚ ਪੱਕਾ ਕਰਨ ਦਾ ਵਾਅਦਾ ਨਹੀਂ ਕੀਤਾ ਗਿਆ। ਬਲੂਮਬਰਗ’ ਦੀ ਰਿਪੋਰਟ ਮੁਤਾਬਕ ਕੈਨੇਡਾ ਸਰਕਾਰ ਕੌਮਾਂਤਰੀ ਵਿਦਿਆਰਥੀਆਂ ਨੂੰ ਜਾਰੀ ਵੀਜ਼ਿਆਂ ਦੀ ਸਮੀਖਿਆ ਕਰ ਰਹੀ ਹੈ ਅਤੇ ਇਸ ਦਾ ਮੁੱਖ ਮਕਸਦ ਮੁਲਕ ਦੀ ਵੱਧ ਰਹੀ ਆਬਾਦੀ ਨੂੰ ਕੰਟਰੋਲ ਕਰਨ ਸਣੇ ਰੁਜ਼ਗਾਰ ਖੇਤਰ ਵਿਚ ਬਰਾਬਰੀ ਬਣਾ ਕੇ ਰੱਖਣਾ ਹੈ।

ਕੈਨੇਡਾ ਇਸ ਸਮੇਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਰਿਕਾਰਡ ਸੰਖਿਆ ਨੂੰ ਅਨੁਕੂਲਿਤ ਕਰਨ ਲਈ ਸੰਘਰਸ਼ ਕਰ ਰਿਹਾ ਹੈ। ਮਿਲਰ ਨੇ ਕਿਹਾ ਕਿ ਸਟੱਡੀ ਵੀਜ਼ਾ ਜ਼ਰੂਰੀ ਤੌਰ ‘ਤੇ ਪੀਆਰ ਐਵੇਨਿਊ ਨਹੀਂ ਹੈ। ਕੈਨੇਡਾ ਸਰਕਾਰ ਨੇ ਅਜਿਹਾ ਕੋਈ ਵਾਅਦਾ ਨਹੀਂ ਕੀਤਾ ਹੈ। ਉਨ੍ਹਾਂ ਨੂੰ ਕੈਨੇਡਾ ਵਿੱਚ ਹੁਨਰ ਹਾਸਲ ਕਰਕੇ ਆਪਣੇ ਦੇਸ਼ ਵਾਪਸ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕੈਨੇਡਾ ਵਿਚ ਇਮੀਗ੍ਰੇਸ਼ਨ ਵਧਾਉਣ ਲਈ ਸਹਿਮਤੀ ਬਣਾਈ ਸੀ ਪਰ ਹੁਣ ਅਸੀਂ ਇਸ ਵਿੱਚ ਕਮੀ ਦੇਖ ਰਹੇ ਹਾਂ। ਹਾਲਾਂਕਿ ਕਈ ਇਮੀਗ੍ਰੇਸ਼ਨ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸਖ਼ਤੀ ਵਰਤਣੀ ਚਾਹੁੰਦੀ ਹੈ ਤਾਂ ਫਿਰ ਵੀ ਐਕਸਪ੍ਰੈਸ ਐਂਟਰੀ ਰਾਹੀਂ ਵੱਡੀ ਗਿਣਤੀ ਵਿਚ ਲੋਕਾਂ ਨੂੰ ਪੀ.ਆਰ ਕਿਉਂ ਦੇ ਰਹੇ ਹਨ।

Advertisement