ਪੰਜਾਬ ਚ ਫੜ੍ਹੀ ਗਈ ਅਫ਼ੀਮ ਦੀ ਖੇਤੀ, ਪੁਲਿਸ ਨੇ ਕੀਤਾ ਖ਼ੁਲਾਸਾ

ਪੰਜਾਬ ਸਰਹੱਦੀ ਖੇਤਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।  ਫਾਜ਼ਿਲਕਾ ਵਿੱਚ ਬੀਐਸਐਫ ਦੇ ਇੰਟੈਲੀਜੈਂਸ ਵਿੰਗ ਨੇ ਸਰਹੱਦੀ ਖੇਤਰ ਵਿੱਚ ਕੀਤੀ ਜਾ ਰਹੀ ਨਾਜਾਇਜ਼ ਭੁੱਕੀ ਦੀ ਖੇਤੀ ਨੂੰ ਕਾਬੂ ਕੀਤਾ ਹੈ। ਇਸ ਆਪਰੇਸ਼ਨ ਵਿੱਚ ਬੀਐਸਐਫ ਦੇ ਨਾਲ-ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਸ਼ਾਮਲ ਸਨ। ਮੁੱਢਲੀ ਜਾਂਚ ਵਿੱਚ ਪੁਲਿਸ ਨੇ ਫਿਲਹਾਲ ਕਰੀਬ 14.47 ਕਿਲੋ ਭੁੱਕੀ (ਅਫੀਮ) ਦੇ ਪੌਦੇ ਬਰਾਮਦ ਕੀਤੇ ਹਨ।

ਦਸ ਦੇਈਏ ਕਿ ਬੀਐਸਐਫ ਦੇ ਇੰਟੈਲੀਜੈਂਸ ਵਿੰਗ ਨੂੰ ਸੋਮਵਾਰ ਨੂੰ ਸੂਚਨਾ ਮਿਲੀ ਸੀ ਕਿ ਫਾਜ਼ਿਲਕਾ ਦੇ ਸਰਹੱਦੀ ਖੇਤਰ ਵਿੱਚ ਵੱਡੇ ਪੱਧਰ ’ਤੇ ਅਫੀਮ ਦੀ ਖੇਤੀ ਕੀਤੀ ਜਾ ਰਹੀ ਹੈ, ਜਿਸ ‘ਤੇ ਸੂਬੇ ‘ਚ ਪੂਰੀ ਤਰ੍ਹਾਂ ਪਾਬੰਦੀ ਹੈ। ਸੂਚਨਾ ਦੇ ਆਧਾਰ ‘ਤੇ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਖੇਤਰ ਦੀ ਜਾਂਚ ਲਈ ਸਾਂਝਾ ਸਰਚ ਅਭਿਆਨ ਚਲਾਇਆ ਗਿਆ। ਤਲਾਸ਼ੀ ਦੌਰਾਨ ਪਿੰਡ ਚੱਕ ਖੇਵਾ ਢਾਣੀ ਕੋਲ ਹੋ ਰਹੀ ਸ਼ੱਕੀ ਖੇਤੀ ਬਾਰੇਰੇ ਪਤਾ ਲੱਗਾ, ਜਿਸ ਮਗਰੋਂ ਉਨ੍ਹਾਂ ਨੇ ਉਕਤ ਥਾਂ ‘ਤੇ ਰੇਡ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ, ਜਿਸ ਨੂੰ ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਕੋਰਟ ਵਿੱਚ ਪੇਸ਼ ਕਰ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਏਗੀ ਕਿ ਉਕਤ ਥਾਂ ‘ਤੇ ਕਿੰਨੀ ਦੇਰ ਤੋਂ ਉਹ ਖੇਤੀ ਕਰ ਰਿਹਾ ਹੈ।

Advertisement