ਪੰਜਾਬ ‘ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਯੈਲੋ ਅਲਰਟ ਜਾਰੀ

ਪੰਜਾਬ ਵਿਚ ਅੱਜ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਅੱਜ ਤੇ ਕੱਲ ਯਾਨੀ 26 ਤੇ 27 ਅਪ੍ਰੈਲ ਲਈ ਅਲਰਟ ਜਾਰੀ ਕੀਤਾ ਗਿਆ ਹੈ। ਬੇਸ਼ੱਕ ਸਵੇਰੇ ਹੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਧੁੱਪ ਨਿਕਲੀ ਹੋਈ ਹੈ ਪਰ ਇਕਦਮ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਕਿਸਾਨਾਂ ਦੀਆਂ ਚਿੰਤਾਵਾਂ ਇਕ ਵਾਰ ਫਿਰ ਤੋਂ ਵਧੀਆਂ ਦਿਖ ਰਹੀਆਂ ਹਨ।

ਦਸ ਦੇਈਏ ਕਿ 26 ਅਤੇ 27 ਅਪ੍ਰੈਲ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ ਉਤੇ ਭਾਰੀ ਮੀਂਹ ਪੈ ਸਕਦਾ ਹੈ ਤੇ ਨਾਲ ਹੀ ਤੇਜ਼ ਹਵਾਵਾਂ ਚੱਲਣਗੀਆਂ। ਪੱਛਮੀ ਗੜਬੜੀ ਦਾ ਅਸਰ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿਚ ਦੇਖਣ ਨੂੰ ਮਿਲ ਸਕਦਾ ਹੈ। ਕਈ ਥਾਵਾਂ ਉਤੇ ਹਲਕੀ ਬਾਰਿਸ਼ ਪਵੇਗੀ ਤੇ ਕਈ ਥਾਵਾਂ ਉਤੇ ਤੇਜ਼ ਮੀਂਹ ਪੈ ਸਕਦਾ ਹੈ। ਕਿਸਾਨਾਂ ਨੂੰ ਹਦਾਇਤ ਦਿੱਤੀ ਗਈ ਹੈ ਸਮੇਂ ਸਿਰ ਫਸਲ ਦੀ ਕਟਾਈ ਕਰ ਲਈ ਜਾਵੇ ਤਾਂ ਜੋ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਗੌਰਤਲਬ ਹੈ ਕਿ ਇਹ ਬਦਲਾਅ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਦੱਸਿਆ ਜਾ ਰਿਹਾ ਹੈ। ਹਾਲਾਂਕਿ ਗਰਮੀ ਨੇ ਦਸਤਕ ਦੇ ਦਿੱਤੀ ਹੈ ਤੇ ਜੇਕਰ ਮੀਂਹ ਪੈਂਦਾ ਹੈ ਤਾਂ ਲੋਕਾਂ ਨੂੰ ਕਾਫੀ ਰਾਹਤ ਮਿਲ ਸਕਦੀ ਹੈ ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਤੇਜ਼ ਧੁੱਪ ਨਿਕਲਣ ਕਾਰਨ ਤਾਪਮਾਨ ਵਧਿਆ ਹੈ।

Advertisement