ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਅੱਜ ਵੀ ਫਰੀ, ਸਰਕਾਰ ਦੀ ਵਧੀ ਚਿੰਤਾ

ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਵੀ ਫਰੀ ਰਹੇਗਾ। ਕਿਸਾਨ ਜਥੇਬੰਦੀਆਂ ਦੀ ਹੜਤਾਲ ਅੱਜ ਦੂਜੇ ਦਿਨ ਵਿੱਚ ਦਾਖ਼ਲ ਹੋ ਗਈ ਹੈ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਭਾਗ ਲੈ ਰਹੇ ਹਨ। ਕਿਸਾਨ ਸ਼ਿਫਟ ਅਨੁਸਾਰ ਇਸ ਧਰਨੇ ਵਿੱਚ ਸ਼ਾਮਲ ਹੋ ਰਹੇ ਹਨ।

ਕੁਝ ਕਿਸਾਨ ਖੇਤਾਂ ਵਿੱਚ ਕੰਮ ਕਰਨ ਲਈ ਚਲੇ ਜਾਂਦੇ ਹਨ, ਜਦੋਂ ਕਿ ਕੁਝ ਕਿਸਾਨ ਧਰਨੇ ਵਿੱਚ ਆਪਣੀ ਹਾਜ਼ਰੀ ਲਵਾ ਰਹੇ ਹਨ। ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅੱਜ ਕਿਸਾਨਾਂ ਨਾਲ ਗੱਲਬਾਤ ਕਰਨ ਜਾ ਰਹੀ ਹਨ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਟੋਲ ’ਤੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਗੱਲਬਾਤ ਲਈ ਮੌਕੇ ’ਤੇ ਆਉਣਗੇ। ਜਦੋਂ ਤੱਕ ਟੋਲ ਦਰਾਂ ਨਹੀਂ ਘਟਾਈਆਂ ਜਾਂਦੀਆਂ, ਉਦੋਂ ਤੱਕ ਟੋਲ ਸ਼ੁਰੂ ਨਹੀਂ ਹੋਣ ਦਿੱਤਾ ਜਾਵੇਗਾ।

Advertisement