ਪੰਜਾਬ ਦੇ ਰੇਲਵੇ ਸਟੇਸ਼ਨਾਂ ਸਣੇ ਕਈ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਕੁਝ ਦਿਨ ਪਹਿਲਾਂ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਪੱਤਰ ਮਿਲਣ ਤੋਂ ਬਾਅਦ ਹੁਣ ਮੋਹਾਲੀ ਸਮੇਤ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਅਤੇ ਚੰਡੀਗੜ੍ਹ ਸਟੇਸ਼ਨ ਅਤੇ ਹੋਰ ਸਟੇਸ਼ਨਾਂ ਲਈ ਹਾਈ ਅਲਰਟ ਜਾਰੀ ਕਰ ਦਿੱਤਾ ਹੈ।

ਮੋਹਾਲੀ ਰੇਲਵੇ ਸਟੇਸ਼ਨ ‘ਤੇ ਚੈਕਿੰਗ ਮੁਹਿੰਮ ਚਲਾਈ ਗਈ, ਜਿਸ ‘ਚ ਬੰਬ ਸਕੁਐਡ ਅਤੇ ਡਾਗ ਸਕੁਐਡ ਦੀਆਂ ਟੀਮਾਂ ਨੇ ਮੌਕੇ ‘ਤੇ ਚੈਕਿੰਗ ਕੀਤੀ। ਇਸ ਦੇ ਨਾਲ ਹੀ ਰੇਲਵੇ ਟਰੈਕ ਤੋਂ ਆਉਣ ਵਾਲੀ ਹਰ ਰੇਲਗੱਡੀ ਵਿੱਚ ਯਾਤਰੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ। ਤੁਹਾਨੂੰ ਦੱਸ ਦੇਈਏ ਕਿ ਅੱਤਵਾਦੀ ਹਮਲੇ ਦੀ ਧਮਕੀ ਵਾਲੇ ਪੱਤਰ ‘ਚ ਜੰਮੂ-ਕਸ਼ਮੀਰ, ਪੰਜਾਬ ਅਤੇ ਹਿਮਾਚਲ ‘ਚ ਵੱਡੀ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਦੀ ਗੱਲ ਕਹੀ ਗਈ ਹੈ।

ਪੁਲਿਸ ਅਤੇ ਏਜੰਸੀਆਂ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਨਾਲ-ਨਾਲ ਅੰਬਾਲਾ ਅਤੇ ਪੰਜਾਬ ਦੇ ਰੇਲਵੇ ਸਟੇਸ਼ਨਾਂ ‘ਤੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਇਹ ਪੱਤਰ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲੀਸ ਅਤੇ ਰੇਲਵੇ ਪੁਲੀਸ ਨੇ ਮਿਲ ਕੇ ਸਰਚ ਅਭਿਆਨ ਸ਼ੁਰੂ ਕੀਤਾ, ਜਿਸ ਵਿੱਚ ਡੌਗ ਸਕੁਐਡ ਦੀ ਮਦਦ ਨਾਲ ਰੇਲਵੇ ਸਟੇਸ਼ਨ ਦੇ ਨਾਲ-ਨਾਲ ਆਸਪਾਸ ਦੇ ਇਲਾਕਿਆਂ ਦੀ ਤਲਾਸ਼ੀ ਲਈ ਗਈ।

Advertisement