ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ

ਪੰਜਾਬ ਵਿੱਚ ਮਾਨਸੂਨ ਐਕਟਿਵ ਹੋਣ ਤੋਂ ਬਾਅਦ ਮੀਂਹ ਪੈਣ ਕਰਕੇ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ 1.8 ਡਿਗਰੀ ਹੇਠਾਂ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਅੱਜ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਦੇ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਮੁਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਸੂਬਿਆਂ ‘ਚ ਬਾਰਿਸ਼ ਦਾ ਅਲਰਟ ਹੈ, ਪਰ ਹਾਲਾਤ ਆਮ ਵਾਂਗ ਰਹਿਣਗੇ।

ਪੰਜਾਬ ‘ਚ ਮਾਨਸੂਨ ਦੇ ਐਕਟਿਵ ਹੋਣ ਤੋਂ ਬਾਅਦ ਸੂਬਾ ਘੱਟ ਬਾਰਿਸ਼ ਦੀ ਸਥਿਤੀ ਤੋਂ ਉਭਰਿਆ ਹੈ। ਵੀਰਵਾਰ ਨੂੰ ਸੂਬੇ ‘ਚ ਔਸਤਨ 14.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਪਿਛਲੇ 4 ਦਿਨਾਂ ਦੀ ਗੱਲ ਕਰੀਏ ਤਾਂ ਸੂਬੇ ‘ਚ 22.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ ਲਗਭਗ 45 ਫੀਸਦੀ ਜ਼ਿਆਦਾ ਹੈ। ਇਸ ਦੇ ਨਾਲ ਹੀ ਅੱਜ ਵੀ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ।

Advertisement