ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ Red Alert, ਸਖ਼ਤ ਹਦਾਇਤਾਂ ਜਾਰੀ

 ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਲੋਕਾਂ ਨੂੰ ਇਸ ਹਫਤੇ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਕੱਲ੍ਹ ਭਾਵ ਮੰਗਲਵਾਰ ਤੋਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਨਾਲ ਲੂ ਦਾ ਪ੍ਰਕੋਪ ਚੱਲੇਗਾ। ਇਸ ਲਈ ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਤੇ 7 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਦੇ ਮੁਕਾਬਲੇ ਤਾਪਮਾਨ ਵਿੱਚ ਵੀ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹੀਂ ਦਿਨਾਂ ਸੂਬੇ ‘ਚ ਤਾਪਮਾਨ ਆਮ ਦਿਨਾਂ ਨਾਲੋਂ 7.2 ਡਿਗਰੀ ਵੱਧ ਹੈ। ਐਤਵਾਰ ਨੂੰ ਸਮਰਾਲਾ ਸਭ ਤੋਂ ਗਰਮ ਰਿਹਾ। ਉੱਥੇ ਤਾਪਮਾਨ 47.2 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਜੂਨ ‘ਚ ਆਮ ਨਾਲੋਂ 87 ਫੀਸਦੀ ਘੱਟ ਬਾਰਸ਼ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਇਸ ਵਾਰ 1 ਜੂਨ ਤੋਂ 16 ਜੂਨ ਤੱਕ ਸਿਰਫ 2.3 ਮਿਲੀਮੀਟਰ ਬਾਰਸ਼ ਹੋਈ ਹੈ।

ਦਸ ਦੇਈਏ ਕਿ ਸਿਹਤ ਵਿਭਾਗ ਨੇ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਅਨੁਸਾਰ ਗਰਮੀ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ। ਜੇਕਰ ਤੁਸੀਂ ਦਿਲ, ਗੁਰਦੇ ਜਾਂ ਜਿਗਰ ਦੀਆਂ ਬਿਮਾਰੀਆਂ ਤੋਂ ਪੀੜਤ ਹੋ ਤੇ ਪਾਣੀ ਘੱਟ ਪੀਓ। ਅਜਿਹੇ ਲੋਕਾਂ ਨੂੰ ਡਾਕਟਰ ਦੀ ਸਲਾਹ ਤੋਂ ਬਾਅਦ ਤਰਲ ਪਦਾਰਥ ਵਧਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ। ਇਸੇ ਤਰ੍ਹਾਂ ਘਰ ਵਿੱਚ ਤਿਆਰ ਕੀਤੇ ਗਏ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਬਾਹਰ ਜਾਣ ਸਮੇਂ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਹਿਨੋ। ਘਰ ਤੋਂ ਬਾਹਰ ਨਿਕਲਦੇ ਸਮੇਂ ਸਿਰ ਤੇ ਹੱਥਾਂ ਨੂੰ ਚੰਗੀ ਤਰ੍ਹਾਂ ਢੱਕਣਾ ਚਾਹੀਦਾ ਹੈ। ਟੋਪੀ ਤੇ ਛੱਤਰੀ ਦੀ ਵਰਤੋਂ ਕਰਨੀ ਚਾਹੀਦੀ ਹੈ। ਅੱਖਾਂ ਦੀ ਸੁਰੱਖਿਆ ਲਈ ਐਨਕਾਂ ਤੇ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਦੀ ਵਰਤੋਂ ਕਰੋ।

Advertisement