ਪੰਜਾਬ ਦੌਰੇ ਤੇ ਕੇਜਰੀਵਾਲ, ਚੋਣ ਪ੍ਰਚਾਰ ਦੀ ਸੰਭਾਲਣਗੇ ਕਮਾਨ

ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ  ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ।  ਉਹ 8 ਨਵੰਬਰ ਨੂੰ ਲੁਧਿਆਣਾ ਵਿੱਚ ਪੰਜਾਬ ਦੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। 9 ਨਵੰਬਰ ਨੂੰ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। 10 ਨਵੰਬਰ ਨੂੰ ਗਿੱਦੜਬਾਹਾ ਅਤੇ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

‘ਆਪ’ ਪੰਜਾਬ ਨੇ ਆਪਣੇ ਚੋਣ ਪ੍ਰੋਗਰਾਮਾਂ ਅਤੇ ਰੈਲੀਆਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕੇਜਰੀਵਾਲ ਦੇ ਦੌਰੇ ਦਾ ਵਿਸਤ੍ਰਿਤ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ। ਇੰਚਾਰਜ ਅਤੇ ਮੰਤਰੀ ਪਹਿਲਾਂ ਹੀ ਪਾਰਟੀ ਦੇ ਸਾਰੇ ਸਰਕਲਾਂ ਵਿੱਚ ਸਰਗਰਮ ਹਨ ਅਤੇ ਸਰਕਾਰ ਦੇ ਕੰਮਾਂ ਨੂੰ ਲੋਕਾਂ ਵਿੱਚ ਲੈ ਕੇ ਜਾ ਰਹੇ ਹਨ।

ਜੇਕਰ ਭਾਰਤੀ ਜਨਤਾ ਪਾਰਟੀ ਦੀ ਗੱਲ ਕਰੀਏ ਤਾਂ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਹਾਲੇ ਚੋਣ ਪ੍ਰਚਾਰ ਤੋਂ ਦੂਰੀ ਬਣਾਈ ਹੋਈ ਹੈ। ਜਦਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਚੋਣ ਪ੍ਰਚਾਰ ਦੀ ਕਮਾਨ ਸਾਂਭੀ ਹੋਈ ਹੈ। ਰਵਨੀਤ ਬਿੱਟੂ ਨੇ ਗਿੱਦੜਬਾਹਾ ਵਿੱਚ ਚੋਣ ਮੀਟਿੰਗਾਂ ਕੀਤੀਆਂ ਹਨ। ਕਾਂਗਰਸ ਵੱਲੋਂ ਵੀ ਸਥਾਨਕ ਆਗੂ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ।

Advertisement