ਪੰਜਾਬ ਵਿਚ ਜਲਦ ਆਏਗਾ ਮਾਨਸੂਨ, ਸ਼ੁਰੂ ਹੋਵੇਗੀ ਬਾਰਸ਼

ਪੰਜਾਬ ‘ਚ ਮੁੜ ਆਸਮਾਨੋਂ ਅੱਗ ਵਰ੍ਹਨ ਲੱਗੀ ਹੈ। ਲੋਕਾਂ ਨੂੰ ਅਗਲੇ ਚਾਰ ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਤੇ ਅੱਠ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਅੱਜ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਰਾਹਤ ਹੀ ਖਬਰ ਵੀ ਆਈ ਹੈ।  ਮੌਸਮ ਵਿਭਾਗ ਅਨੁਸਾਰ ਮਾਨਸੂਨ 27 ਜੂਨ ਤੱਕ ਪੰਜਾਬ ਵਿਚ ਦਸਤਕ ਦੇਵੇਗਾ। ਮਾਨਸੂਨ ਆਪਣੇ ਤੈਅ ਸਮੇਂ ਉਤੇ ਪਹੁੰਚ ਰਿਹਾ ਹੈ। ਵਿਭਾਗ ਅਨੁਮਾਨ ਅਨੁਸਾਰ 27 ਤੋਂ ਚੰਡੀਗੜ੍ਹ ਸਮੇਤ ਪੰਜਾਬ ਹਰਿਆਣਾ ‘ਚ ਮਾਨਸੂਨ ਦੇ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਇਸ ਤਰੀਕ ਤੋਂ ਪੰਜਾਬ ਵਿਚ ਮਾਨਸੂਨ ਸਰਗਰਮ ਹੋ ਜਾਵੇਗੀ। 

ਇਸ ਸਮੇਂ ਦੌਰਾਨ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਨੇ ਲਗਾਤਾਰ ਰਫਤਾਰ ਫੜੀ ਹੋਈ ਹੈ। ਹੁਣ ਤੱਕ ਦੀ ਰਿਪੋਰਟ ਮੁਤਾਬਕ ਮਾਨਸੂਨ ਆਪਣੇ ਤੈਅ ਸਮੇਂ ਤੋਂ ਲਗਾਤਾਰ ਹਫਤੇ ਜਾਂ 3 ਪਹਿਲਾਂ ਪਹੁੰਚ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਦੇ ਅੱਗੇ ਵਧਣ ਦੇ ਹਾਲਾਤ ਬਿਲਕੁਲ ਅਨੁਕੂਲ ਹਨ। ਇਹ ਉਤਰੀ ਭਾਰਤ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਫਿਲਹਾਲ ਮਾਨਸੂਨ ਓਡੀਸ਼ਾ, ਆਂਧਰਾ ਪ੍ਰਦੇਸ਼ ਅਤੇ ਦੱਖਣੀ ਮਹਾਰਾਸ਼ਟਰ ‘ਚ ਪਹੁੰਚ ਗਿਆ ਹੈ।

Advertisement