ਪੰਜਾਬ ਵਿੱਚ ਬਨਣਗੇ 30 ਅੰਮ੍ਰਿਤ ਸਟੇਸ਼ਨ, ਬਜਟ ਚ 5 ਹਜਾਰ ਕਰੋੜ ਦੀ ਅਲਾਟਮੈਂਟ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ ਵਿੱਚ ਪੰਜਾਬ ਵਿੱਚ ਰੇਲਵੇ ਲਈ 5,147 ਕਰੋੜ ਰੁਪਏ ਰੱਖੇ ਗਏ ਹਨ। ਇਸ ਸਬੰਧੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦਿੱਤੀ। ਇਸ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੀ ਮੌਜੂਦ ਰਹੇ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ 1,158 ਕਿਲੋਮੀਟਰ ਨਵੇਂ ਟ੍ਰੈਕ ਬਣਾਉਣ ਲਈ 12 ਪ੍ਰੋਜੈਕਟਾਂ ‘ਤੇ ਵੀ ਕੰਮ ਚੱਲ ਰਿਹਾ ਹੈ, ਜਿਸ ਦਾ ਕੰਮ 19,843 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਣਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤ ਸਟੇਸ਼ਨਾਂ ਵਿੱਚ ਸ਼ਾਮਲ 30 ਸਟੇਸ਼ਨਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਅਬੋਹਰ, ਅੰਮ੍ਰਿਤਸਰ, ਅਨੰਦਪੁਰ ਸਾਹਿਬ, ਬਿਆਸ, ਬਠਿੰਡਾ ਜੰਕਸ਼ਨ, ਢੰਡਾਰੀ ਕਲਾਂ, ਧੂਰੀ, ਫਾਜ਼ਿਲਕਾ, ਫ਼ਿਰੋਜ਼ਪੁਰ ਕੈਂਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ ਕੈਂਟ ਜੰਕਸ਼ਨ, ਜਲੰਧਰ ਸਿਟੀ, ਕਪੂਰਥਲਾ, ਕੋਟਕਪੂਰਾ ਜੰਕਸ਼ਨ, ਲੁਧਿਆਣਾ ਜੰਕਸ਼ਨ, ਮਾਲੇਰਕੋਟਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਨੰਗਲ ਡੈਮ, ਪਠਾਨਕੋਟ ਕੈਂਟ, ਪਠਾਨਕੋਟ ਸਿਟੀ, ਪਟਿਆਲਾ, ਫਗਵਾੜਾ ਜੰਕਸ਼ਨ, ਫਿਲੌਰ ਜੰਕਸ਼ਨ, ਰੂਪਨਗਰ, ਸੰਗਰੂਰ, ਮੋਹਾਲੀ ਅਤੇ ਸਰਹਿੰਦ ਸਟੇਸ਼ਨ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਸਾਲ 2014 ਤੋਂ ਲੈ ਕੇ 2024 ਤੱਕ 35 ਨਵੇਂ ਟ੍ਰੈਕ ਬਣਾਏ ਗਏ ਹਨ। ਇਸੇ ਤਰ੍ਹਾਂ 163 ਕਿਲੋਮੀਟਰ ਟ੍ਰੈਕ ਦੇ ਬਿਜਲੀਕਰਨ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਜਿਸ ਨਾਲ ਪੰਜਾਬ ਵਿੱਚ ਹੁਣ 100 ਫੀਸਦੀ ਬਿਜਲੀਕਰਨ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਇਸਦੇ ਨਾਲ ਹੀ ਸਾਲ 2014 ਤੋਂ ਹੁਣ ਤੱਕ 366 ਰੇਲਵੇ ਫਲਾਈਓਵਰ ਅਤੇ ਅੰਡਰ ਬ੍ਰਿਜ ਵੀ ਬਣਾਏ ਜਾ ਚੁੱਕੇ ਹਨ।

Advertisement