ਪੰਜਾਬ ਸਰਕਾਰ ਵੱਲੋਂ IAS ਅਫ਼ਸਰਾਂ ਦੀ ਬਦਲੀ, 4 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕਰਦਿਆਂ 4 IAS ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਵਿੱਚ ਮੋਗਾ, ਗੁਰਦਾਸਪੁਰ, ਮਾਨਸਾ ਤੇ ਸ੍ਰੀ ਮੁਕਤਸਰ ਸਾਹਿਬ ਦੇ DC ਸ਼ਾਮਿਲ ਹਨ। ਦੱਸ ਦੇਈਏ ਕਿ IASਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, IAS ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, IAS ਓਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ IAS ਰਾਜੇਸ਼ ਤ੍ਰਿਪਾਠੀ ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਲਗਾਇਆ ਗਿਆ ਹੈ।

Advertisement