ਫ਼ਰਜ਼ੀ ਆਯੁਸ਼ਮਾਨ ਕਾਰਡ ਮਾਮਲੇ ਵਿੱਚ ED ਦੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਿਮਾਚਲ ਤਕ ਛਾਪੇਮਾਰੀ

ED ਨੇ ਫ਼ਰਜ਼ੀ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਆਈਡੀ ਕਾਰਡ ਬਣਾਉਣ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ 19 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਯੋਜਨਾ ਦੀ ਉਲੰਘਣਾ ਦੇ ਮਾਮਲੇ ਵਿਚ ਈਡੀ ਦਿੱਲੀ, ਚੰਡੀਗੜ੍ਹ, ਪੰਜਾਬ, ਹਿਮਾਚਲ ਪ੍ਰਦੇਸ਼ ਦੇ ਕਾਂਗੜਾ, ਊਨਾ, ਸ਼ਿਮਲਾ, ਮੰਡੀ, ਕੁੱਲੂ ਵਿੱਚ 19 ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ। ਬਾਂਕੇ ਬਿਹਾਰੀ ਹਸਪਤਾਲ, ਫੋਰਟਿਸ ਹਸਪਤਾਲ ਸਮੇਤ ਕਈ ਹਸਪਤਾਲਾਂ ‘ਚ ਅਜਿਹੇ ਫ਼ਰਜ਼ੀ ਕਾਰਡਾਂ ‘ਤੇ ਕਈ ਮੈਡੀਕਲ ਬਿੱਲ ਬਣਾਏ ਗਏ ਹਨ, ਜਿਸ ਨਾਲ ਸਰਕਾਰੀ ਖਜ਼ਾਨੇ ਅਤੇ ਲੋਕਾਂ ਦਾ ਨੁਕਸਾਨ ਹੋਇਆ ਹੈ। ਹਿਮਾਚਲ ਪ੍ਰਦੇਸ਼ ਦੇ ਦੋ ਕਾਂਗਰਸੀ ਆਗੂਆਂ ਦੇ ਨਾਂ ਸਾਹਮਣੇ ਆਏ ਹਨ।

ਹਿਮਾਚਲ ਪ੍ਰਦੇਸ਼ ਦੇ ਨਗਰੋਟਾ ਤੋਂ ਕਾਂਗਰਸੀ ਵਿਧਾਇਕ, ਹਿਮਾਚਲ ਪ੍ਰਦੇਸ਼ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਹਿਮਾਚਲ ਪ੍ਰਦੇਸ਼ ਟੂਰਿਜ਼ਮ ਡਿਵੈਲਪਮੈਂਟ ਬੋਰਡ ਦੇ ਵਾਈਸ ਚੇਅਰਮੈਨ ਆਰਐੱਸ ਬਾਲੀ ਦਾ ਨਾਂ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਧੋਖਾਧੜੀ ਵਿਚ ਸ਼੍ਰੀ ਬਾਲਾਜੀ ਹਸਪਤਾਲ ਕਾਂਗੜਾ ਅਤੇ ਕਾਂਗਰਸੀ ਆਗੂ ਡਾਕਟਰ ਰਾਜੇਸ਼ ਸ਼ਰਮਾ ਦਾ ਨਾਂ ਵੀ ਸਾਹਮਣੇ ਆਇਆ ਹੈ। ਉਨ੍ਹਾਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਕਾਂਗਰਸੀ ਵਿਧਾਇਕ ਆਰਐੱਸ ਬਾਲੀ ਨਾਲ ਜੁੜੇ ਕੰਪਲੈਕਸਾਂ ਅਤੇ ਨਿੱਜੀ ਹਸਪਤਾਲਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਕਾਂਗਰਸ ਆਗੂ ਡਾ.ਰਾਜੇਸ਼ ਸ਼ਰਮਾ ਨੂੰ ਡੇਹਰਾ ਤੋਂ ਟਿਕਟ ਨਹੀਂ ਦਿੱਤੀ ਗਈ ਸੀ।

ਈਡੀ ਨੇ ਬੁੱਧਵਾਰ ਸਵੇਰੇ ਕਾਂਗੜਾ ਸ਼ਹਿਰ ਦੇ ਤਿੰਨ ਨਿੱਜੀ ਹਸਪਤਾਲਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਹਸਪਤਾਲਾਂ ਦੇ ਰਿਕਾਰਡ ਦੀ ਪੜਤਾਲ ਕੀਤੀ ਗਈ। ਈਡੀ ਦੇ ਛਾਪੇ ਨੇ ਹਲਚਲ ਮਚਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਨੇਤਾ ਈਡੀ ਦੇ ਰਾਡਾਰ ‘ਤੇ ਹਨ, ਜਿਸ ਕਾਰਨ ਈਡੀ ਲਗਾਤਾਰ ਹਿਮਾਚਲ ‘ਚ ਛਾਪੇਮਾਰੀ ਕਰ ਰਹੀ ਹੈ।

Advertisement