ਬਿਜਲੀ ਵਿਭਾਗ ਦਾ ਨਵਾਂ ਆਦੇਸ਼, ਹੁਣ ਇਨ੍ਹਾਂ ਦੋਵਾਂ ਭਾਸ਼ਾਵਾਂ ਵਿੱਚ ਮਿਲੇਗਾ ਬਿਜਲੀ ਦਾ ਬਿੱਲ

ਹਰਿਆਣਾ ਦੇ ਬਿਜਲੀ ਵਿਭਾਗ ਦਾ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ। ਹੁਣ ਲੋਕਾਂ ਨੂੰ ਬਿਜਲੀ ਦਾ ਬਿੱਲ ਅੰਗਰੇਜ਼ੀ ਅਤੇ ਹਿੰਦੀ ਦੋਵਾਂ ਭਾਸ਼ਾਵਾਂ ਵਿੱਚ ਮਿਲੇਗਾ। ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੀਆਂ ਅਕਸਰ ਸ਼ਿਕਾਇਤਾਂ ਰਹਿੰਦੀਆਂ ਸਨ ਕਿ ਉਨ੍ਹਾਂ ਨੂੰ ਬਿਜਲੀ ਦਾ ਬਿੱਲ ਸਮਝਣ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਵੱਲੋਂ ਕੁਝ ਨਿਯਮਾਂ ਵਿੱਚ ਸੋਧ ਕੀਤੀ ਗਈ ਹੈ। ਹੁਣ ਬਿਜਲੀ ਖਪਤਕਾਰਾਂ ਨੂੰ ਨਵੇਂ ਬਿਜਲੀ ਕੁਨੈਕਸ਼ਨ ਜਾਂ ਪੁਰਾਣੇ ਕੁਨੈਕਸ਼ਨ ‘ਚ ਬਦਲਾਅ ਲਈ ਵੈੱਬ ਪੋਰਟਲ ‘ਤੇ ਹੀ ਅਪਲਾਈ ਕਰਨਾ ਪਵੇਗਾ। 

ਇਸ ਤੋਂ ਇਲਾਵਾ ਵੱਡੇ ਸ਼ਹਿਰਾਂ ਵਿੱਚ ਜੋ ਬਿਜਲੀ ਖਪਤਕਾਰ ਨਵਾਂ ਬਿਜਲੀ ਕੁਨੈਕਸ਼ਨ ਲੈਣਾ ਚਾਹੁੰਦੇ ਹਨ, ਉਨ੍ਹਾਂ ਨੂੰ ਅਪਲਾਈ ਕਰਨ ਦੇ ਤਿੰਨ ਦਿਨਾਂ ਦੇ ਅੰਦਰ ਨਵਾਂ ਕੁਨੈਕਸ਼ਨ ਜਾਰੀ ਕਰ ਦਿੱਤਾ ਜਾਵੇਗਾ। ਜਦੋਂ ਕਿ ਛੋਟੇ ਸ਼ਹਿਰਾਂ ਵਿੱਚ 7 ਦਿਨ ਅਤੇ ਪਿੰਡਾਂ ਦੇ ਬਿਜਲੀ ਖਪਤਕਾਰਾਂ ਨੂੰ ਅਪਲਾਈ ਕਰਨ ਦੇ 15 ਦਿਨਾਂ ਦੇ ਅੰਦਰ ਨਵਾਂ ਬਿਜਲੀ ਕੁਨੈਕਸ਼ਨ ਮਿਲ ਜਾਵੇਗਾ।

ਨਵੇਂ ਕੁਨੈਕਸ਼ਨ ਜਾਰੀ ਕਰਨ/ਮੌਜੂਦਾ ਕੁਨੈਕਸ਼ਨ ਵਿੱਚ ਬਦਲਾਅ ਕਰਨ ਲਈ ਮੁੱਖ ਲਾਈਨ ਵਿੱਚ ਵਿਸਤਾਰ ਜਾਂ ਨਵੇਂ ਸਬ ਸਟੇਸ਼ਨ ਦੀ ਜ਼ਰੂਰਤ ਹੈ ਤਾਂ ਬਿਜਲੀ ਵਿਭਾਗ ਦੇ ਕਰਮਚਾਰੀ 7 ਦਿਨਾਂ ਦੇ ਅੰਦਰ ਬਿਨੈਕਾਰ ਦੇ ਪਰਿਸਰ ਦਾ ਦੌਰਾ ਕਰਨਗੇ।

Advertisement