ਬੰਗਲਾਦੇਸ਼ ਵਿੱਚ ਲੱਗਾ ਕਰਫਿਊ, ਮਿਲੇ ਮਾਰਨ ਦੇ ਹੁਕਮ, ਪੜ੍ਹੋ ਪੂਰਾ ਮਾਮਲਾ

ਬੰਗਲਾਦੇਸ਼ ‘ਚ ਵਿਦਿਆਰਥੀਆਂ ਦੇ ਹਿੰਸਕ ਪ੍ਰਦਰਸ਼ਨਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਵਿੱਚ ਵੱਧ ਰਹੀਆਂ ਹਿੰਸਕ ਘਟਨਾਵਾਂ ਨੂੰ ਰੋਕਣ ਲਈ ਕਰਫਿਊ ਲਗਾ ਦਿੱਤਾ ਗਿਆ ਹੈ ਅਤੇ ਸੈਨਿਕਾਂ ਨੇ ਬੰਗਲਾਦੇਸ਼ ਦੀਆਂ ਸੜਕਾਂ ਉੱਤੇ ਗਸ਼ਤ ਕਰਨੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਵੀ ਹੁਣ ਐਕਸ਼ਨ ਮੋਡ ਵਿੱਚ ਆ ਗਈ ਹੈ ਅਤੇ ਪੁਲਿਸ ਨੂੰ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਹਨ।

ਦਸ ਦੇਈਏ ਕਿ ਇਸ ਹਫਤੇ ਹੋਈ ਹਿੰਸਾ ‘ਚ ਹੁਣ ਤੱਕ ਘੱਟੋ-ਘੱਟ 133 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜੋ ਕਿ 15 ਸਾਲਾਂ ਤੋਂ ਸੱਤਾ ‘ਤੇ ਕਾਬਜ਼ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਸਰਕਾਰ ਲਈ ਵੱਡੀ ਚੁਣੌਤੀ ਸਾਬਤ ਹੋ ਰਹੀ ਹੈ। ਸ਼ੇਖ ਹਸੀਨਾ ਨੇ ਯੋਜਨਾਬੱਧ ਕੂਟਨੀਤਕ ਦੌਰੇ ਲਈ ਦੇਸ਼ ਛੱਡਣਾ ਸੀ, ਪਰ ਵਿਰੋਧ ਪ੍ਰਦਰਸ਼ਨਾਂ ਕਾਰਨ ਆਪਣੀ ਯੋਜਨਾ ਨੂੰ ਰੱਦ ਕਰ ਦਿੱਤਾ। ਬੰਗਲਾਦੇਸ਼ ਤੋਂ 1 ਹਜ਼ਾਰ ਤੋਂ ਵੱਧ ਭਾਰਤੀ ਵਿਦਿਆਰਥੀ ਵੱਖ-ਵੱਖ ਸਰਹੱਦਾਂ ਜਾਂ ਹਵਾਈ ਜਹਾਜ਼ ਰਾਹੀਂ ਭਾਰਤ ਪਰਤੇ ਹਨ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀ ਇਸ ‘ਤੇ ਬਿਆਨ ਦਿੱਤਾ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ।

ਜ਼ਿਕਰਯੋਗ ਹੈ ਕਿ ਦੂਜੇ ਪਾਸੇ ਕੋਟਾ ਪ੍ਰਣਾਲੀ ਨੂੰ ਲੈ ਕੇ ਹੋ ਰਹੇ ਹੰਗਾਮੇ ਦਰਮਿਆਨ ਬੰਗਲਾਦੇਸ਼ ਦੀ ਸੁਪਰੀਮ ਕੋਰਟ ਅੱਜ ਫੈਸਲਾ ਕਰੇਗੀ ਕਿ ਵਿਵਾਦਤ ਨੌਕਰੀ ਕੋਟਾ ਖਤਮ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ।

Advertisement