ਭਲਕੇ ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ, ਛੁੱਟੀ ਦਾ ਐਲਾਨ

ਪੰਜਾਬ ਦੇ ਸੰਗਰੂਰ ਵਿੱਚ ਭਲਕੇ 20 ਅਗਸਤ ਨੂੰ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਛੁੱਟੀ ਕਾਰਨ ਸੰਗਰੂਰ ਵਿੱਚ ਸਰਕਾਰੀ ਤੇ ਨਿੱਜੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਸਕੂਲ, ਕਾਲਜ ਸਮੇਤ ਕਈ ਅਦਾਰੇ ਬੰਦ ਰਹਿਣਗੇ।

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫਤਰਾਂ, ਬੈਂਕਾਂ ਆਦਿ ਵਿੱਚ ਮਿਤੀ 20 ਅਗਸਤ, 2024 ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ

Advertisement