ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜ ਗਿਆ ਹੈ। ਅੱਜ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਜੰਮੂ-ਕਸ਼ਮੀਰ ਚੋਣਾਂ ਲਈ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਪਹਿਲੇ ਪੜਾਅ ਲਈ 15, ਦੂਜੇ ਪੜਾਅ ਲਈ 10 ਅਤੇ ਤੀਜੇ ਪੜਾਅ ਦੀ ਵੋਟਿੰਗ ਲਈ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ‘ਚ ਤਿੰਨ ਪੜਾਵਾਂ ‘ਚ ਚੋਣਾਂ ਹੋਣੀਆਂ ਹਨ।

ਭਾਜਪਾ ਨੇ ਕੁੱਲ 44 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਰਾਜਪੋਰਾ ਤੋਂ ਅਰਸ਼ੀਦ ਭੱਟ, ਸ਼ੋਪੀਆਂ ਤੋਂ ਜਾਵੇਦ ਅਹਿਮਦ ਕਾਦਰੀ, ਅਨੰਤਨਾਗ ਪੱਛਮੀ ਤੋਂ ਮੁਹੰਮਦ ਰਫੀਕ ਵਾਨੀ ਨੂੰ ਉਮੀਦਵਾਰ ਬਣਾਇਆ ਹੈ। ਐਡਵੋਕੇਟ ਸਈਅਦ ਵਜਾਹਤ ਅਨੰਤਨਾਗ ਤੋਂ, ਸ਼੍ਰੀਮਤੀ ਸ਼ਗੁਨ ਪਰਿਹਾਰ ਕਿਸ਼ਤਵਾੜ ਅਤੇ ਗਜੈ ਸਿੰਘ ਰਾਣਾ ਡੋਡਾ ਤੋਂ ਚੋਣ ਲੜਨਗੇ।

Advertisement