ਮਨੀਸ਼ ਸਿਸੋਦੀਆ ਨੂੰ ਅਦਾਲਤ ਤੋਂ ਵੱਡਾ ਝਟਕਾ,ਪਟੀਸ਼ਨ ਖਾਰਜ

ਸ਼ਰਾਬ ਘੁਟਾਲੇ ‘ਚ ਫਸੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਸਿਸੋਦੀਆ ਨੂੰ ਜਮਾਨਤ ਨਾ ਦੇਣ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਸੁਪਰੀਮ ਕੋਰਟ ਨੇ ਕਿਊਰੇਟਿਵ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਨੇ 30 ਅਕਤੂਬਰ 2023 ਨੂੰ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਰੀਵਿਊ ਪਟੀਸ਼ਨ ਵੀ ਖਾਰਜ ਹੋਣ ਤੋਂ ਬਾਅਦ ਉਸ ਨੇ 4 ਮਾਰਚ ਨੂੰ ਕਿਊਰੇਟਿਵ ਪਟੀਸ਼ਨ ਦਾਇਰ ਕਰ ਕੇ ਇਸ ‘ਤੇ ਜਲਦੀ ਸੁਣਵਾਈ ਦੀ ਮੰਗ ਕੀਤੀ ਸੀ।

ਜ਼ਿਕਰਯੋਗ ਹੈ ਕਿ ਸਿਸੋਦੀਆ ਇਕ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿਚ ਹਨਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ, 2023 ਨੂੰ ਦਿੱਲੀ ਆਬਕਾਰੀ ਘੁਟਾਲੇ ਵਿਚ ਸ਼ਮੂਲੀਅਤ ਲਈ ਗ੍ਰਿਫਤਾਰ ਕੀਤਾ ਸੀ। ਅਦਾਲਤ ਨੇ ਆਬਕਾਰੀ ਘੁਟਾਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਜੇਲ੍ਹ ਵਿੱਚ ਬੰਦ ‘ਆਪ’ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। 12 ਮਾਰਚ ਨੂੰ ਰਾਊਜ਼ ਐਵੇਨਿਊ ਕੋਰਟ ਦੇ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਨੇ ਸਿਸੋਦੀਆ ਦੀ ਰਿਮਾਂਡ ਦੀ ਮਿਆਦ ਖਤਮ ਹੋਣ ‘ਤੇ 22 ਮਾਰਚ ਤੱਕ ਰਿਮਾਂਡ ਵਧਾ ਦਿੱਤਾ ਸੀ।

Advertisement