ਮਾਨਸੂਨ ਦੀ ਐਂਟਰੀ! ਮੌਸਮ ਵਿਭਾਗ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ

ਮਾਨਸੂਨ ਤਿੰਨ ਤੋਂ ਚਾਰ ਦਿਨਾਂ ਵਿੱਚ ਪੰਜਾਬ ਵਿੱਚ ਪਹੁੰਚ ਜਾਵੇਗਾ। ਮੌਸਮ ਵਿਭਾਗ ਨੇ 28 ਅਤੇ 29 ਜੂਨ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਬਿਜਲੀ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਵੀ ਚੱਲੇਗੀ ਅਤੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਵੀ ਪਵੇਗਾ।

30 ਜੂਨ ਅਤੇ 1 ਜੁਲਾਈ ਨੂੰ ਵੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਸੋਮਵਾਰ ਨੂੰ ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੇ ਬਾਵਜੂਦ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਤਾਪਮਾਨ ਅਜੇ ਵੀ ਔਸਤ ਤੋਂ 4.4 ਡਿਗਰੀ ਵੱਧ ਹੈ। ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਫਰੀਦਕੋਟ 44.5 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਵੀ ਯੈਲੋ ਹੀਟ ਵੇਵ ਅਲਰਟ ਜਾਰੀ ਕੀਤਾ ਹੈ ਪਰ ਇਸ ਦੌਰਾਨ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਵੀ ਭਵਿੱਖਬਾਣੀ ਕੀਤੀ ਹੈ ਅਤੇ ਵੀਰਵਾਰ ਨੂੰ ਵੀ ਕੁਝ ਥਾਵਾਂ ‘ਤੇ ਬਾਰਿਸ਼ ਜਾਰੀ ਰਹੇਗੀ।

ਦਸ ਦੇਈਏ ਕਿ ਮੰਗਲਵਾਰ ਨੂੰ ਅੰਮ੍ਰਿਤਸਰ ‘ਚ 42.7 ਡਿਗਰੀ, ਲੁਧਿਆਣਾ ‘ਚ 41.7, ਪਟਿਆਲਾ ‘ਚ 39.7, ਪਠਾਨਕੋਟ ‘ਚ 41.4, ਬਠਿੰਡਾ ‘ਚ 42.8, ਗੁਰਦਾਸਪੁਰ ‘ਚ 43.5, ਸਮਰਾਲਾ ‘ਚ 43.1 ਅਤੇ ਰੂਪਨਗਰ ‘ਚ 39.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

Advertisement