ਮਾਨਸੂਨ ਦੌਰਾਨ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਵਿਚ ਛੁੱਟੀਆਂ ਦਾ ਐਲਾਨ

ਦੇਸ਼ ਵਿਚ ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਅਤੇ ਲਗਭਗ ਪੂਰੇ ਦੇਸ਼ ਨੂੰ ਕਵਰ ਕਰ ਲਿਆ ਹੈ। 2 ਜੁਲਾਈ ਨੂੰ ਮਾਨਸੂਨ ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਅੱਗੇ ਵਧ ਗਿਆ ਹੈ। ਇਸ ਤਰ੍ਹਾਂ ਮਾਨਸੂਨ ਨੇ 8 ਜੁਲਾਈ ਨੂੰ ਪੂਰੇ ਭਾਰਤ ਨੂੰ ਕਵਰ ਕਰਨ ਦੀ ਆਮ ਤਰੀਕ ਤੋਂ 6 ਦਿਨ ਪਹਿਲਾਂ 2 ਜੁਲਾਈ ਨੂੰ ਪੂਰੇ ਦੇਸ਼ ਨੂੰ ਕਵਰ ਕਰ ਲਿਆ ਹੈ।

ਇਧਰ, ਉੱਤਰ-ਪੂਰਬ ਵਿਚ ਭਾਰੀ ਮੀਂਹ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਨੀਪੁਰ ਅਤੇ ਅਸਾਮ ਵਿਚ ਹੜ੍ਹ ਆ ਗਿਆ ਹੈ। ਮਨੀਪੁਰ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ, ਜਦੋਂ ਕਿ ਸਕੂਲ 4 ਜੁਲਾਈ ਨੂੰ ਵੀ ਬੰਦ ਰਹਿਣਗੇ। ਦੂਜੇ ਪਾਸੇ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰਾਖੰਡ, ਰਾਜਸਥਾਨ, ਗੁਜਰਾਤ, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਮੇਘਾਲਿਆ, ਅਸਾਮ, ਨਾਗਾਲੈਂਡ, ਤ੍ਰਿਪੁਰਾ, ਮਿਜ਼ੋਰਮ ਵਿਚ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਆਈਐਮਡੀ ਅਨੁਸਾਰ ਅੱਜ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਪੱਛਮੀ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਇੱਕ ਚੱਕਰਵਾਤੀ ਸਰਕੂਲੇਸ਼ਨ ਉੱਤਰੀ ਬੰਗਲਾਦੇਸ਼ ਉੱਤੇ ਹੈ ਅਤੇ ਦੂਜਾ ਆਸਾਮ ਉੱਤੇ ਹੈ। ਇਨ੍ਹਾਂ ਦੇ ਪ੍ਰਭਾਵ ਹੇਠ ਅਗਲੇ 5 ਦਿਨਾਂ ਦੌਰਾਨ ਉੱਤਰ-ਪੂਰਬੀ ਭਾਰਤ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵਿਆਪਕ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਬਿਹਾਰ ‘ਚ ਅੱਜ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Advertisement