‘ਮੈਂ ਲੋਕਾਂ ਤੋਂ ਭੀਖ ਮੰਗਣ ਆਇਆ ਹਾਂ, ਆਪਣਾ ਦੇਸ਼ ਬਚਾ ਲਓ’- ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 10 ਮਈ 2024 ਨੂੰ ਤਿਹਾੜ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਵਾਰ ਸਿਆਸੀ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਅਤੇ ਭਾਜਪਾ ਸਰਕਾਰ ‘ਤੇ ਹਮਲਾ ਬੋਲਿਆ। ਉਸ ਨੇ ਲੋਕਾਂ ਨੂੰ ਕਿਹਾ, ‘ਮੈਂ ਤੁਹਾਡੇ ਸਾਰਿਆਂ ਵਿਚਕਾਰ ਵਾਪਸ ਆ ਕੇ ਬਹੁਤ ਖੁਸ਼ ਹਾਂ। ਸਾਨੂੰ ਮਿਲ ਕੇ ਆਪਣੇ ਦੇਸ਼ ਨੂੰ ਤਾਨਾਸ਼ਾਹੀ ਤੋਂ ਬਚਾਉਣਾ ਹੋਵੇਗਾ। ਮੈਂ ਆਪਣੀ ਪੂਰੀ ਤਾਕਤ ਨਾਲ ਲੜਾਂਗਾ। ਮੈਨੂੰ ਦੇਸ਼ ਦੇ 140 ਕਰੋੜ ਲੋਕਾਂ ਦੇ ਸਮਰਥਨ ਦੀ ਲੋੜ ਹੈ।

ਪ੍ਰਧਾਨ ਮੰਤਰੀ ਨੇ ‘ਵਨ ਨੇਸ਼ਨ ਵਨ ਲੀਡਰ’ ਦੇ ਮਿਸ਼ਨ ਦੀ ਸ਼ੁਰੂਆਤ ਕੀਤੀ, ਪੀਐਮ ਇੱਕ ਤੈਅ ਰਣਨੀਤੀ ਨਾਲ ਮਿਸ਼ਨ ਨੂੰ ਚਲਾ ਰਹੇ ਹਨ, ਉਹ ਸਾਰੇ ਵਿਰੋਧੀ ਨੇਤਾਵਾਂ ਨੂੰ ਖਤਮ ਕਰ ਦੇਣਗੇ। ਉਹ ਸਾਰਿਆਂ ਨੂੰ ਜੇਲ੍ਹ ਭੇਜ ਦੇਣਗੇ, ਉਨ੍ਹਾਂ ਨੇ ਝਾਰਖੰਡ ਦੇ ਮੁੱਖ ਮੰਤਰੀ ਨੂੰ ਜੇਲ੍ਹ ਭੇਜਿਆ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਜੇਲ੍ਹ ਭੇਜਿਆ। ਹੁਣ ਉਹ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਜੇਲ੍ਹ ਭੇਜਣਾ ਚਾਹੁੰਦੇ ਹਨ। ਉਨ੍ਹਾਂ ਨੇ ਤਾਮਿਲਨਾਡੂ ਦੇ ਸੀਐਮ ਸਟਾਲਿਨ ਲਈ ਕਈ ਮੰਤਰੀਆਂ ਨੂੰ ਜੇਲ੍ਹ ਭੇਜਿਆ।

ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ, ਮਨੀਸ਼ ਸਿਸੋਦੀਆ ਸਮੇਤ ਕਈ ਮੰਤਰੀਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸੇ ਤਰ੍ਹਾਂ ਉਹ ਇੱਕ-ਇੱਕ ਕਰਕੇ ਸਾਰਿਆਂ ਨੂੰ ਡਰਾਉਣਾ ਚਾਹੁੰਦੇ ਹਨ।

ਦੋਸਤੋ, ਇਹ ਪੀਐਮ ਮੋਦੀ ਦੀ ਤਾਨਾਸ਼ਾਹੀ ਹੈ। ਪ੍ਰਧਾਨ ਮੰਤਰੀ ਮੋਦੀ ਇਸ ਨੂੰ ਦੇਸ਼ ‘ਤੇ ਥੋਪਣਾ ਚਾਹੁੰਦੇ ਹਨ। ਜੇ ਅਜਿਹਾ ਹੁੰਦਾ ਹੈ ਤਾਂ ਇਹ ਸੰਵਿਧਾਨ ਨੂੰ ਖਤਮ ਕਰ ਦੇਵੇਗਾ। ਸੰਵਿਧਾਨ ਨੂੰ ਬਚਾਉਣ ਲਈ ਹੁਣ ਕੇਂਦਰ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੇ ਸਾਲ 2014 ਵਿੱਚ ਇੱਕ ਆਦਰਸ਼ ਤੈਅ ਕੀਤਾ ਸੀ ਕਿ 75 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਪ੍ਰਧਾਨ ਮੰਤਰੀ, ਮੁੱਖ ਮੰਤਰੀ ਜਾਂ ਮੰਤਰੀ ਨਹੀਂ ਬਣੇਗਾ। ਬਹੁਤ ਜਲਦੀ ਉਹ ਖੁਦ 75 ਸਾਲ ਦੇ ਹੋਣ ਜਾ ਰਹੇ ਹਨ। ਕੀ ਉਹ ਆਪਣੇ ਬਣਾਏ ਨਿਯਮਾਂ ਦੀ ਪਾਲਣਾ ਕਰਨਗੇ?

Advertisement