ਲੱਦਾਖ ਨੂੰ ਲੈ ਕੇ ਕੇਂਦਰ ਦਾ ਵੱਡਾ ਫੈਸਲਾ, ਪੰਜ ਨਵੇਂ ਜ਼ਿਲ੍ਹਿਆਂ ਦਾ ਐਲਾਨ

ਜੰਮੂ-ਕਸ਼ਮੀਰ ‘ਚ ਚੁਣਾਵੀ ਹਲਚਲ ਵਿਚਾਲੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਮੋਦੀ ਸਰਕਾਰ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਏ ਹਨ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਇਸਦੀ ਜਾਣਕਾਰੀ ਦਿੱਤੀ ਹੈ।

ਲੱਦਾਖ ਲਈ ਜਿਨ੍ਹਾਂ ਪੰਜ ਜ਼ਿਲ੍ਹਿਆਂ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਦੇ ਨਾਂ ਜ਼ਾਂਸਕਰ, ਦ੍ਰਾਸ, ਸ਼ਾਮ, ਨੁਬ੍ਰਾ ਅਤੇ ਚਾਂਗਥਾਂਗ ਹੋਣਗੇ। ਇਹ ਜ਼ਿਲ੍ਹੇ ਸਥਾਨਕ ਪ੍ਰਸ਼ਾਸਨ ਦੀ ਗੁਣਵੱਤਾ ਨੂੰ ਵਧਾਉਣਗੇ ਅਤੇ ਸਰਕਾਰੀ ਸਕੀਮਾਂ ਤੱਕ ਲੋਕਾਂ ਦੀ ਪਹੁੰਚ ਨੂੰ ਆਸਾਨ ਬਣਾਉਣਗੇ। ਕੇਂਦਰ ਸਰਕਾਰ ਵੱਲੋਂ ਲੱਦਾਖ ਦੇ ਪੰਜ ਨਵੇਂ ਜ਼ਿਲ੍ਹਿਆਂ ਦਾ ਐਲਾਨ ਅਜਿਹੇ ਸਮੇਂ ਵਿੱਚ ਕੀਤਾ ਗਿਆ ਹੈ ਜਦੋਂ ਕੁਝ ਹਫ਼ਤੇ ਪਹਿਲਾਂ ਜੰਮੂ-ਕਸ਼ਮੀਰ ਵਿੱਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਤਰੀਕਾਂ ਦਾ ਐਲਾਨ ਕੀਤਾ ਗਿਆ ਸੀ। ਉੱਤਰੀ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਇਸ ਮਹੀਨੇ ਵੱਡੇ ਫੈਸਲੇ ਲਏ ਗਏ ਹਨ।

Advertisement