ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਹੋਇਆ ਐਲਾਨ, ਪੜ੍ਹੋ ਕਦੋੋਂ ਪੈਣਗੀਆਂ ਵੋਟਾਂ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ 5 ਸਤੰਬਰ ਨੂੰ ਯੂਨੀਵਰਸਿਟੀ ਦੀਆਂ ਚੋਣਾਂ ਹੋਣਗੀਆਂ। ਉੱਥੇ ਹੀ ਉਮੀਦਵਾਰ 29 ਅਗਸਤ ਤੱਕ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ। ਜਾਣਕਾਰੀ ਮੁਤਾਬਕ ਨਾਮਜ਼ਦਗੀ ਲਈ ਸਿਰਫ ਕੇਵਲ ਇੱਕ ਘੰਟੇ ਦਾ ਸਮਾਂ ਦਿੱਤਾ ਜਾਵੇਗਾ ਅਤੇ ਅੱਜ ਤੋਂ ਹੀ ਯੂਨੀਵਰਸਿਟੀ ‘ਚ ਚੋਣ ਜਾਬਤਾ ਲਾਗੂ ਹੋ ਗਿਆ ਹੈ। 

ਸਾਰੇ ਮੁੱਦਿਆਂ ‘ਤੇ ਸਹਿਮਤੀ ਤੋਂ ਬਾਅਦ ਸਲਾਹਕਾਰ ਨੇ ਪੀਯੂ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ 5 ਸਤੰਬਰ ਨੂੰ ਕਰਵਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਪੀਯੂ ਦੇ ਨਾਲ-ਨਾਲ ਸ਼ਹਿਰ ਦੇ ਐਫੀਲੀਏਟਿਡ ਕਾਲਜਾਂ ਵਿੱਚ ਵੀ ਇਸੇ ਦਿਨ ਚੋਣਾਂ ਕਰਵਾਈਆਂ ਜਾਣਗੀਆਂ। ਨਤੀਜਾ ਵੀ ਦੇਰ ਸ਼ਾਮ ਤੱਕ ਐਲਾਨ ਦਿੱਤਾ ਜਾਵੇਗਾ। ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਪਿਛਲੇ ਸਾਲ 7 ਸਤੰਬਰ ਨੂੰ ਹੋਈਆਂ ਸਨ।

ਜ਼ਿਕਰਯੋਗ ਹੈ ਕਿ ਪੀਯੂ ਪ੍ਰਸ਼ਾਸਨ ਅਗਲੇ ਹਫ਼ਤੇ ਤੱਕ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦੇਵੇਗਾ। ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਕੈਂਪਸ ਵਿੱਚ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਜਾਣਗੇ। ਛੁੱਟੀਆਂ ਦੇ ਮੱਦੇਨਜ਼ਰ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਗਿਆ ਹੈ। ਵਿਦਿਆਰਥੀ ਆਗੂਆਂ ਵਿਚਾਲੇ ਟਕਰਾਅ ਦੀ ਸੰਭਾਵਨਾ ਦੇ ਮੱਦੇਨਜ਼ਰ ਚੋਣਾਂ ਤੋਂ ਤੁਰੰਤ ਬਾਅਦ ਤਿੰਨ ਦਿਨ ਕੈਂਪਸ ਵਿੱਚ ਛੁੱਟੀ ਰਹੇਗੀ। ਪੀਯੂ ਵਿੱਚ 80 ਤੋਂ ਵੱਧ ਵਿਭਾਗਾਂ ਦੇ 16 ਹਜ਼ਾਰ ਤੋਂ ਵੱਧ ਵਿਦਿਆਰਥੀ ਵਿਦਿਆਰਥੀ ਯੂਨੀਅਨ ਚੋਣਾਂ ਵਿੱਚ ਵੋਟ ਪਾਉਣਗੇ। ਪੀਯੂ ਦੇ ਸ਼ਾਮ ਵਿਭਾਗ ਵਿੱਚ ਵੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਵੱਖਰੀ ਵੋਟਿੰਗ ਹੋਵੇਗੀ। ਸ਼ਾਮ ਵਿਭਾਗ ਵਿੱਚ ਹਰ ਸਾਲ ਵੱਖਰੀ ਕੌਂਸਲ ਬਣਾਈ ਜਾਂਦੀ ਹੈ। ਅਰਜ਼ੀ ਦੇ ਆਖਰੀ ਦਿਨ ਤੱਕ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਵੋਟ ਦਾ ਅਧਿਕਾਰ ਦਿੱਤਾ ਜਾਂਦਾ ਹੈ।

Advertisement