ਵੱਡੀ ਖ਼ਬਰ- ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜਿਆ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਦਾਲਤ ਨੇ ਹੁਣ ਉਨ੍ਹਾਂ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਕੇਸ ਵਿਚ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀਆਂ ਮੁਸੀਬਤਾਂ ਖਤਮ ਹੋਣ ਦੇ ਸੰਕੇਤ ਨਹੀਂ ਦੇ ਰਹੀਆਂ ਹਨ। ਦਸ ਦੇਈਏ ਕਿ ਹੁਣ ਉਨ੍ਹਾਂ ਨੂੰ ਅਦਾਲਤ ਤੋਂ ਸਿੱਧਾ ਤਿਹਾੜ ਜੇਲ੍ਹ ਲਿਜਾਇਆ ਜਾ ਰਿਹਾ ਹੈ।

ਦਸ ਦੇਈਏ ਕਿ ਅੱਜ ਅਰਵਿੰਦ ਕੇਜਰੀਵਾਲ ਦਾ ਰਿਮਾਂਡ ਖਤਮ ਹੋ ਰਿਹਾ ਸੀ। ਅਜਿਹੇ ‘ਚ ਈਡੀ ਨੇ ਉਨ੍ਹਾਂ ਨੂੰ ਰਾਉਸ ਐਵੇਨਿਊ ਕੋਰਟ ‘ਚ ਪੇਸ਼ ਕੀਤਾ।ਈਡੀ ਨੇ ਅਦਾਲਤ ਤੋਂ ਮੁੱਖ ਮੰਤਰੀ ਕੇਜਰੀਵਾਲ ਦਾ ਰਿਮਾਂਡ ਨਾ ਵਧਾਉਣ ਅਤੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕੀਤੀ। ਈਡੀ ਨੇ ਅਦਾਲਤ ਨੂੰ ਕਿਹਾ ਕਿ ਜੇਕਰ ਲੋੜ ਪਈ ਤਾਂ ਬਾਅਦ ਵਿੱਚ ਰਿਮਾਂਡ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ 21 ਮਾਰਚ ਨੂੰ ਈਡੀ ਨੇ ਦਿੱਲੀ ਐਕਸਾਈਜ਼ ਮਾਮਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਐਕਸਾਈਜ਼ ਮਾਮਲੇ ‘ਚ 10ਵੇਂ ਸੰਮਨ ਲੈ ਕੇ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੀ ਸੀ, ਜਿੱਥੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਤੋਂ ਦੋ ਘੰਟੇ ਤੱਕ ਪੁੱਛਗਿੱਛ ਵੀ ਕੀਤੀ। ਇਸ ਦੌਰਾਨ ਈਡੀ ਨੇ CM ਅਰਵਿੰਦ ਕੇਜਰੀਵਾਲ ਦੇ ਮੋਬਾਈਲ ਫੋਨ ਸਮੇਤ ਕੁਝ ਇਲੈਕਟ੍ਰਾਨਿਕ ਉਪਕਰਨ ਵੀ ਜ਼ਬਤ ਕੀਤੇ ਸਨ।

Advertisement