ਸਦਨ ਵਿੱਚ ਆਪਸ ਚ ਖਹਿ ਪਏ ਮੰਤਰੀ ਰਵਨੀਤ ਬਿੱਟੂ ਤੇ ਚਰਨਜੀਤ ਚੰਨੀ

ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਦੋਵੇਂ ਸਦਨਾਂ ਵਿੱਚ ਬਜਟ ਉਤੇ ਬਹਿਸ ਸ਼ੁਰੂ ਹੋ ਗਈ ਹੈ। ਤੀਜੇ ਦਿਨ ਵੀ ਬਜਟ ‘ਤੇ ਬਹਿਸ ਹੋਈ। ਸਦਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਕੇਂਦਰ ਸਰਕਾਰ ਦੇ ਬਜਟ ਖਿਲਾਫ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਲੋਕ ਸਭਾ ਵਿੱਚ ਚਰਚਾ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਭਾਜਪਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿਟੂ ਵਿਚਾਲੇ ਤਿੱਖੀ ਬਹਿਸ ਹੋ ਗਈ।

ਸੰਸਦ ਮੈਂਬਰ ਚਰਨਜੀਤ ਚੰਨੀ ਵੱਲੋਂ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦਾ ਜ਼ਿਕਰ ਕੀਤਾ ਗਿਆ। ਚੰਨੀ ਨੇ ਵਨੀਤ ਸਿੰਘ ਬਿੱਟੂ ਨੂੰ ਕਿਹਾ ਕਿ ਤੁਹਾਡੇ ਦਾਦਾ ਜੀ ਉਸ ਦਿਨ ਮਰੇ ਸਨ ਜਿਸ ਦਿਨ ਤੁਸੀਂ ਕਾਂਗਰਸ ਛੱਡੀ ਸੀ। ਇਸ ਦਾ ਜਵਾਬ ਦਿੰਦੇ ਹੋਏ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੇਰੇ ਦਾਦਾ ਜੀ ਨੇ ਦੇਸ਼ ਲਈ ਕੁਰਬਾਨੀ ਦਿੱਤੀ ਸੀ ਨਾ ਕਿ ਕਾਂਗਰਸ ਪਾਰਟੀ ਲਈ। ਇਸ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਚੰਨੀ ‘ਤੇ ਹਮਲਾ ਬੋਲਦਿਆਂ ਅੱਗੇ ਕਿਹਾ ਕਿ ਪੰਜਾਬ ’ਚ ਸਭ ਤੋਂ ਵੱਧ ਕੇਸ ਚੰਨੀ ਦੇ ਨਾਂਅ ’ਤੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਚਰਨਜੀਤ ਸਿੰਘ ਪਹਿਲਾਂ ਆਪਣੀ ਜਾਇਦਾਦ ਦਾ ਬਿਓਰਾ ਦੇਣ, ਉਹ ਸਭ ਤੋਂ ਅਮੀਰ ਸੰਸਦ ਮੈਂਬਰ ਹਨ। ਚੰਨੀ ਹਜ਼ਾਰਾਂ ਕਰੋੜਾਂ ਰੁਪਏ ਦੀ ਜਾਇਦਾਦ ਦਾ ਮਾਲਕ ਹੈ।

Advertisement