ਸ਼ਰਾਬ ਘੁਟਾਲੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ

ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਰੌਜ਼ ਐਵੇਨਿਊ ਕੋਰਟ ਤੋਂ ਇੱਕ ਵਾਰ ਫਿਰ ਝਟਕਾ ਲੱਗਾ ਹੈ। ਅਦਾਲਤ ਨੇ ‘ਆਪ’ ਆਗੂ ਦੀ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਰੌਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਅਤੇ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 6 ਜੁਲਾਈ ਤੱਕ ਵਧਾ ਦਿੱਤੀ ਸੀ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੱਜ ਉਨ੍ਹਾਂ ਦੀ ਹਿਰਾਸਤ ਖ਼ਤਮ ਹੋ ਰਹੀ ਸੀ। ਅਦਾਲਤ ਵਿਚ ਪੇਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਤਿਹਾੜ ਲਿਜਾਇਆ ਗਿਆ।

ਦਸ ਦੇਈਏ ਕਿ 3 ਜੁਲਾਈ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਸ਼ਰਾਬ ਨੀਤੀ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਸਿਸੋਦੀਆ ਦੀ ਨਿਆਂਇਕ ਹਿਰਾਸਤ ਨੂੰ 25 ਜੁਲਾਈ ਤੱਕ ਵਧਾ ਦਿੱਤਾ ਸੀ। ਸੀਬੀਆਈ ਨੇ 26 ਫਰਵਰੀ 2023 ਨੂੰ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਨੇ ਉਸ ਨੂੰ 9 ਮਾਰਚ 2023 ਨੂੰ ਨਿਆਂਇਕ ਹਿਰਾਸਤ ਦੌਰਾਨ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਉਦੋਂ ਤੋਂ ਤਿਹਾੜ ਜੇਲ੍ਹ ਵਿੱਚ ਹਨ।

ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਸੀਬੀਆਈ ਵੱਲੋਂ ਦਾਇਰ ਤੀਜੀ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਰੌਜ਼ ਐਵੇਨਿਊ ਅਦਾਲਤ ਵਿੱਚ ਅੱਜ ਫੈਸਲਾ ਟਾਲ ਦਿੱਤਾ ਗਿਆ ਹੈ। ਸੀਬੀਆਈ ਵੱਲੋਂ ਦਾਇਰ ਤੀਜੀ ਸਪਲੀਮੈਂਟਰੀ ਚਾਰਜਸ਼ੀਟ ‘ਤੇ ਨੋਟਿਸ ਲੈਣ ਦੇ ਮਾਮਲੇ ‘ਚ ਰਾਉਸ ਐਵੇਨਿਊ ਕੋਰਟ 8 ਜੁਲਾਈ ਨੂੰ ਸੁਣਵਾਈ ਕਰੇਗੀ। ਸੀਬੀਆਈ ਨੇ ਤੀਜੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਬੀਆਰਐਸ ਆਗੂ ਕੇ ਕਵਿਤਾ ਨੂੰ ਮੁਲਜ਼ਮ ਬਣਾਇਆ ਹੈ।

Advertisement