ਸ਼ਾਪਿੰਗ ਮਾਲ ‘ਚ ਅੱਗ ਲੱਗਣ ਨਾਲ 16 ਲੋਕਾਂ ਦੀ ਮੌ.ਤ

ਚੀਨ ਦੇ ਦੱਖਣ-ਪੱਛਮੀ ਸ਼ਹਿਰ ਜ਼ਿਗੋਂਗ ਦੇ ਇੱਕ ਸ਼ਾਪਿੰਗ ਸੈਂਟਰ ਵਿੱਚ ਅੱਗ ਲੱਗ ਗਈ ਹੈ। ਇਸ ਘਟਨਾ ‘ਚ 16 ਲੋਕਾਂ ਦੀ ਮੌਤ ਹੋ ਗਈ ਸੀ। ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਤੋਂ ਮਿਲੀ ਜਾਣਕਾਰੀ ਮੁਤਾਬਕ ਬੁੱਧਵਾਰ ਸ਼ਾਮ 6 ਵਜੇ ਤੋਂ ਬਾਅਦ 14 ਮੰਜ਼ਿਲਾ ਵਪਾਰਕ ਇਮਾਰਤ ‘ਚ ਅੱਗ ਲੱਗਣ ਦੀ ਸੂਚਨਾ ਮਿਲੀ। ਫਾਇਰ ਬ੍ਰਿਗੇਡ ਅਤੇ ਬਚਾਅ ਕਰਮਚਾਰੀਆਂ ਦੀਆਂ ਟੀਮਾਂ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਬਚਾਅ ਕਰਮਚਾਰੀਆਂ ਦੀ ਇਹ ਟੀਮ ਸਵੇਰੇ 3 ਵਜੇ ਤੱਕ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੀ ਰਹੀ।

ਇਹ ਅੱਗ ਚੀਨ ਦੀ ਉੱਚ ਤਕਨੀਕ ਵਾਲੀ 14 ਮੰਜ਼ਿਲਾ ਇਮਾਰਤ ਦੇ ਹੇਠਾਂ ਸਥਿਤ ਸ਼ਾਪਿੰਗ ਸੈਂਟਰ ਵਿੱਚ ਲੱਗੀ। ਅੱਗ ਲੱਗਣ ਕਾਰਨ ਆਸਪਾਸ ਦੇ ਇਲਾਕੇ ਵਿੱਚ ਧੂੰਆਂ ਫੈਲ ਗਿਆ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ ਜਾਂ ਅੱਗ ਲੱਗਣ ਸਮੇਂ ਇਮਾਰਤ ਵਿੱਚ ਕਿੰਨੇ ਲੋਕ ਮੌਜੂਦ ਸਨ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅੱਗ ਲੱਗਣ ਦਾ ਕਾਰਨ ਉਸਾਰੀ ਦਾ ਕੰਮ ਸੀ, ਹਾਲਾਂਕਿ ਇਸ ਸਬੰਧ ਵਿੱਚ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Advertisement