ਸ਼ੰਭੂ ’ਚ ਰੇਲਵੇ ਟਰੈਕ ’ਤੇ ਡਟੇ ਕਿਸਾਨ, 80 ਟਰੇਨਾਂ ਰਹਿਣਗੀਆਂ ਰੱਦ

ਰਾਜਪੁਰਾ ਦੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲਵੇ ਟਰੈਕ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਕਾਰਨ ਰੇਲਵੇ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੜਤਾਲ ਕਾਰਨ ਸੋਮਵਾਰ ਨੂੰ ਫ਼ਿਰੋਜ਼ਪੁਰ ਡਵੀਜ਼ਨ ਦੀਆਂ 106 ਗੱਡੀਆਂ ਪ੍ਰਭਾਵਿਤ ਹੋਈਆਂ। 41 ਟਰੇਨਾਂ ਨੂੰ ਰੱਦ ਕਰਨਾ ਪਿਆ। 60 ਟਰੇਨਾਂ ਨੂੰ ਰਦ ਕਰਨਾ ਪਿਆ। ਰੇਲਵੇ ਨੇ ਬੁੱਧਵਾਰ ਤੱਕ 80 ਟਰੇਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿੱਚ ਦਿੱਲੀ ਤੋਂ ਪੰਜਾਬ ਤੱਕ ਚੱਲਣ ਵਾਲੀਆਂ ਟਰੇਨਾਂ ਵੀ ਸ਼ਾਮਲ ਹਨ। ਰੇਲਵੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਅਧਿਕਾਰੀ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਸੰਪਰਕ ਵਿੱਚ ਹਨ।

ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਸੀਨੀਅਰ ਡੀਸੀਐਮ ਪਰਮਦੀਪ ਸਿੰਘ ਸੈਣੀ ਨੇ ਦੱਸਿਆ ਕਿ ਫ਼ਿਰੋਜ਼ਪੁਰ ਡਵੀਜ਼ਨ ਵਿੱਚ ਪੰਜ ਦਿਨਾਂ ਵਿੱਚ ਰੇਲ ਗੱਡੀਆਂ ਰੱਦ ਹੋਣ ਕਾਰਨ 4765 ਯਾਤਰੀਆਂ ਨੂੰ 25.09 ਲੱਖ ਰੁਪਏ ਦਾ ਰਿਫੰਡ ਦਿੱਤਾ ਗਿਆ ਹੈ। ਪਿਛਲੇ ਛੇ ਦਿਨਾਂ ਤੋਂ ਰੇਲ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੰਬੀ ਦੂਰੀ ਦੀਆਂ ਟਰੇਨਾਂ ਦੇ ਡਾਇਵਰਸ਼ਨ ਕਾਰਨ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ

ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸੋਮਵਾਰ ਨੂੰ ਹਰਿਆਣਾ ਦੇ ਜੀਂਦ ਵਿੱਚ ਹੋਣ ਵਾਲੀ ਮਹਾਪੰਚਾਇਤ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਣ ਲਈ ਪੁੱਜੇ। ਇਸ ਕਾਰਨ ਸ਼ੰਭੂ ਵਿੱਚ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੀ ਗਿਣਤੀ ਘੱਟ ਸੀ। ਹਾਲਾਂਕਿ ਜੀਂਦ ’ਚ ਹੋਈ ਮਹਾਪੰਚਾਇਤ ’ਚ ਕੋਈ ਫੈਸਲਾ ਨਹੀਂ ਲਿਆ ਗਿਆ। ਮਹਾਪੰਚਾਇਤ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਅੰਦੋਲਨ ਨੂੰ ਹੋਰ ਤੇਜ਼ ਕਰਨ ਬਾਰੇ ਅਗਲਾ ਫੈਸਲਾ 27 ਅਪ੍ਰੈਲ ਨੂੰ ਲਿਆ ਜਾਵੇਗਾ।

Advertisement