ਸ਼ੰਭੂ ਦੇ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣਗੇ ਕਿਸਾਨ, ਜਾਣੋ ਕਿਸਾਨਾਂ ਦੀ ਨਵੀਂ ਰਣਨੀਤੀ

ਹਰਿਆਣਾ ਅਤੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਇਕ ਮਹੀਨੇ ਤੋਂ ਧਰਨਾ ਦੇ ਰਹੇ ਕਿਸਾਨਾਂ ਨੇ ਸੋਮਵਾਰ ਨੂੰ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 17 ਅਪਰੈਲ ਤੋਂ ਰੇਲਵੇ ਸਟੇਸ਼ਨ ’ਤੇ ਜਾਮ ਲਗਾ ਕੇ ਬੈਠੀਆਂ ਹੋਈਆਂ ਹਨ।

ਹਾਲਾਂਕਿ ਘੱਟੋ-ਘੱਟ ਸਮਰਥਨ ਮੁੱਲ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਰੇਲਵੇ ਟ੍ਰੈਕ ਜਾਮ ਹੋਣ ਕਰਕੇ ਰੇਲਵੇ ਵਿਭਾਗ ਨੂੰ ਰੋਜ਼ ਰੇਲਾਂ ਰੱਦ ਕਰਨੀਆਂ ਪੈਂਦੀਆਂ ਸਨ। ਇਸ ਤੋਂ ਇਲਾਵਾ ਕਈ ਰੇਲਾਂ ਦੇ ਰੂਟ ਬਦਲਣੇ ਪੈਂਦੇ ਸਨ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਨੂੰ ਲੈ ਕੇ 23 ਮਈ ਨੂੰ ਪੰਜਾਬ ਆਉਣਗੇ। ਇਸ ਦੌਰਾਨ ਉਹ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਕਿਸਾਨ ਪ੍ਰਧਾਨ ਮੰਤਰੀ ਦਾ ਘਿਰਾਓ ਕਰਨਗੇ। ਨਰਿੰਦਰ ਮੋਦੀ ਜਿੱਥੇ ਵੀ ਪਹੁੰਚਣਗੇ, ਕਿਸਾਨ ਉਨ੍ਹਾਂ ਦਾ ਵਿਰੋਧ ਕਰਨਗੇ।

Advertisement