ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਦੇ ਧਰਨੇ ਦੌਰਾਨ ਹੋ ਸਕਦਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਕ ਪਾਸੇ ਲੋਕ ਸਭਾ ਚੋਣਾਂ ਕਾਰਨ ਸਿਆਸਤ ਗਰਮਾਈ ਹੋਈ ਹੈ ਤਾਂ ਦੂਜੇ ਪਾਸੇ ਪੰਜਾਬ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨਾਂ ਵੱਲੋਂ ਹੁਣ ਸ਼ੰਭੂ ਬਾਰਡਰ ਤੋਂ ਬਾਅਦ ਸਟੇਸ਼ਨ ਉੱਤੇ ਰੇਲ ਰੋਕੋ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਅੱਜ ਇਸ ਧਰਨੇ ਦਾ ਤੀਜਾ ਦਿਨ ਹੈ। ਕਿਸਾਨਾਂ ਵੱਲੋਂ ਰੇਲਵੇ ਟਰੈਕ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ। ਇਸ ਟ੍ਰੈਕ ਦੇ ਜਾਮ ਕਾਰਨ ਯੂਪੀ, ਦਿੱਲੀ ਅਤੇ ਹਰਿਆਣਾ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਜਾਣ ਵਾਲੀਆਂ ਸਾਰੀਆਂ ਟਰੇਨਾਂ ਪ੍ਰਭਾਵਿਤ ਹਨ।

ਦਸਿਆ ਜਾ ਰਿਹਾ ਹੈ ਕਿ ਕਈ ਟਰੇਨਾਂ ਨੂੰ ਰੱਦ ਕਰਨਾ ਪੈ ਰਿਹਾ ਹੈ ਅਤੇ ਕਈਆਂ ਦੇ ਰੂਟ ਡਾਇਵਰਟ ਕਰਨੇ ਪੈ ਰਹੇ ਹਨ। ਉਧਰ ਹੀ, ਰੇਲਵੇ ਨੇ ਲੁਧਿਆਣਾ ਤੋਂ ਚੰਡੀਗੜ੍ਹ ਵਾਇਆ ਰੂਟ ਮੋੜ ਦਿੱਤਾ ਹੈ। ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹੀਂ ਦਿਨੀਂ ਅੰਬਾਲਾ ਛਾਉਣੀ ਦੇ ਬਾਹਰ ਖੜ੍ਹੇ ਟੈਕਸੀ ਚਾਲਕ ਪ੍ਰੇਸ਼ਾਨ ਹਨ। ਯਾਤਰੀਆਂ ਤੋਂ ਤਿੰਨ ਗੁਣਾ ਕਿਰਾਇਆ ਵਸੂਲਿਆ ਜਾ ਰਿਹਾ ਹੈ।

Advertisement