ਸਾਧੂ ਸਿੰਘ ਧਰਮਸੋਤ ‘ਤੇ ਈਡੀ ਦਾ ਐਕਸ਼ਨ, ਜਾਇਦਾਦ ਜ਼ਬਤ

ਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਈਡੀ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰਾਂ ਦੀ 4.58 ਕਰੋੜ ਰੁਪਏ ਦੀ ਜਾਇਦਾਦ ਅਸਥਾਈ ਤੌਰ ‘ਤੇ ਜ਼ਬਤ ਕਰ ਲਈ ਹੈ। ਦਰਅਸਲ, ਪੀਐਮਐਲਏ ਦੇ ਤਹਿਤ ਈਡੀ ਦੀ ਜਾਂਚ ਵਿੱਚ ਪਾਇਆ ਗਿਆ ਕਿ ਧਰਮਸੋਤ ਨੇ 1 ਮਾਰਚ, 2016 ਤੋਂ 31 ਮਾਰਚ, 2022 ਦੀ ਮਿਆਦ ਵਿੱਚ ਆਪਣੇ ਅਤੇ ਆਪਣੇ ਪੁੱਤਰ ਲਈ ਸਰੋਤਾਂ ਤੋਂ ਵੱਧ ਜਾਇਦਾਦਾਂ ਬਣਾਈਆਂ ਸਨ। ਇਸ ਸਮੇਂ ਦੌਰਾਨ ਉਹ ਪੰਜਾਬ ਵਿੱਚ ਜੰਗਲਾਤ ਮੰਤਰੀ ਵਜੋਂ ਕੰਮ ਕਰ ਰਹੇ ਸਨ।

ਦਸ ਦੇਈਏ ਕਿ ਜਲੰਧਰ ਈਡੀ ਨੇ 13 ਮਾਰਚ, 2024 ਨੂੰ ਪੀਐਮਐਲਏ ਦੀਆਂ ਧਾਰਾਵਾਂ ਤਹਿਤ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਦੀਆਂ 4.58 ਕਰੋੜ ਰੁਪਏ ਦੀਆਂ ਵੱਖ-ਵੱਖ ਜਾਇਦਾਦਾਂ ਅਸਥਾਈ ਤੌਰ ‘ਤੇ ਕੁਰਕ ਕੀਤੀਆਂ ਹਨ। ਕੁਰਕੀ ਵਿੱਚ ਚਾਰ ਅਚੱਲ ਜਾਇਦਾਦਾਂ ਸ਼ਾਮਲ ਹਨ। ਇਹਨਾਂ ਵਿੱਚ ਦੋ ਰਿਹਾਇਸ਼ੀ ਪਲਾਟ, ਇੱਕ ਰਿਹਾਇਸ਼ੀ ਮਕਾਨ ਅਤੇ ਪੰਜਾਬ ਵਿੱਚ ਇੱਕ ਰਿਹਾਇਸ਼ੀ ਫਲੈਟ ਦੇ ਨਾਲ-ਨਾਲ ਬੈਂਕ ਬੈਲੰਸ ਅਤੇ ਮਿਉਚੁਅਲ ਫੰਡਾਂ ਵਿੱਚ ਨਿਵੇਸ਼ ਸਮੇਤ ਅਚੱਲ ਅਤੇ ਚੱਲ ਸੰਪਤੀਆਂ ਸ਼ਾਮਲ ਹਨ।

Advertisement